ਲੁਧਿਆਣਾ, 16 ਫਰਵਰੀ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਆਗਾਮੀ 18 ਫਰਵਰੀ (ਬੁੱਧਵਾਰ) ਨੂੰ ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੇ ਕਾਨਫਰੰਸ ਹਾਲ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਲੋਕ ਅਦਾਲਤ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਮੂਲੀਅਤ ਕੀਤੀ ਜਾਣੀ ਹੈ।ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਦਾ ਮੁੱਖ ਮੰਤਵ ਔਰਤਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ।ਚੇਅਰਪਰਸਨ ਗਿੱਲ ਨੇ ਅੱਗੇ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦੁਆਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ।ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਨੂੰ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


