ਜਲੰਧਰ, 29 ਮਾਰਚ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਧੀਨਾ ਮਾਰਕੀਟ ਦੇ ਵਪਾਰੀਆਂ ਨਾਲ ਇੰਟਰੈਕਟਿਵ ਸੈਸ਼ਨ ਕਰਵਾਇਆ। ਇਹ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਅਤੇ ਵਪਾਰੀਆਂ ਲਈ ਆਪਣੇ ਮੁੱਦੇ ਖੁੱਲ੍ਹ ਕੇ ਸਾਂਝੇ ਕਰਨ ਲਈ ਅਹਿਮ ਪਲੇਟਫਾਰਮ ਸਾਬਤ ਹੋਈ।ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਨੇ ਵਪਾਰੀਆਂ ਦੇ ਮੁੱਦਿਆਂ ਨੂੰ ਗਹੁ ਨਾਲ ਸੁਣਿਆ ਅਤੇ ਨਿਰਧਾਰਿਤ ਸਮੇਂ ਵਿੱਚ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਸੰਵਾਦ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਕਮਿਸ਼ਨ ਦੀ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹੀ ਗੱਲਬਾਤ ਅਤੇ ਤੁਰੰਤ ਕਾਰਵਾਈ ਕਰਨ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ।ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ ਚੇਅਰਮੈਨ ਨਵਨੀਤ ਸਿੰਘ ਜੂਨੇਜਾ ਨੇ ਵਪਾਰੀਆਂ ਦਾ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ। ਇਸ ਸੈਸ਼ਨ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਵਿਧਾਨ ਸਭਾ ਟ੍ਰੇਡਰਜ਼ ਕਮਿਸ਼ਨ (ਕੈਂਟ) ਦੇ ਮੈਂਬਰ ਸੁਮਿਤ ਬਾਜਵਾ, ਗੁਲਸ਼ਨ ਜੈਨ, ਸੁਖਵਿੰਦਰ ਸਿੰਘ ਅਤੇ ‘ਆਪ’ ਦੇ ਸੀਨੀਅਰ ਆਗੂ ਬਚਿੱਤਰ ਸਿੰਘ ਵੀ ਮੌਜੂਦ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


