ਲੁਧਿਆਣਾ, 27 ਮਾਰਚ – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲੈ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਸਥਾਨਕ ਵਾਰਡ ਨੰਬਰ 49 ਅਧੀਨ ਫੇਸ-1, ਦੁੱਗਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਇਸ ਮੌਕੇ ਬਲਾਕ ਪ੍ਰਧਾਨ ਮੁਕੇਸ਼ ਕੁਮਾਰ,ਬਲਜਿੰਦਰ ਸਿੰਘ, ਸਤਵੀਰ ਸਿੰਘ ਬਿੰਦਰਾ, ਬੌਬੀ, ਗੁਰਦਰਸ਼ਨ ਸਿੰਘ ਧਮੀਜਾ, ਜਤਿੰਦਰ ਸੇਵਕ, ਗੁਰਪ੍ਰੀਤ ਬਰਾੜ, ਪ੍ਰਦਾਨ ਬੈਨੀਪਾਲ, ਭੁਪਿੰਦਰ ਸੋਹਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਲੋਟੇ, ਵਰਿੰਦਰ ਸਿੰਘ ਬਾਜਵਾ, ਅਕਸ਼ੈ ਢੰਡਾ, ਜਤਿੰਦਰ ਧੁਨਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ। ਬਾਅਦ ਵਿੱਚ, ਵਿਧਾਇਕ ਸਿੱਧੂ ਵਾਰਡ ਨੰਬਰ 40 ਅਧੀਨ ਸੰਧੂ ਡਾਕਟਰ ਲੇਨ, ਗਲੀ ਨੰਬਰ 3, ਨੇੜੇ ਮੁਹੱਲਾ ਕਲੀਨਿਕ, ਸ਼ਿਮਲਾਪੁਰੀ ਵਿਖੇ ਇਲਾਕਾ ਨਿਵਾਸੀਆਂ ਦੇ ਰੂ-ਬਰ ਹੋਏ ਤੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਵਿਧਾਇਕ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿੱਢੀ ਸੂਬਾ ਪੱਧਰੀ ਜਨਤਕ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਹਿਬਾਨ, ਵਿਧਾਇਕ ਸਹਿਬਾਨ, ਚੇਅਰਮੈਨ, ਸਰਪੰਚ, ਪੰਚ, ਐੱਮ ਸੀ, ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਾਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ।ਇਸ ਦੌਰਾਨ ਬਲਾਕ ਪ੍ਰਧਾਨ ਵਿਪਨ ਸੇਠੀ, ਅਜਿੰਦਰ ਪਾਲ ਕੌਰ, ਰਜਿੰਦਰ ਸਿੰਘ ਸਰਹਾਲੀ, ਰੀਗਲ ਜਸਲ, ਲਾਲੀ ਸ਼ਰਮਾ, ਸਨੀ ਕੇਸਲਾ, ਜਸਵੀਰ ਜੱਸੀ, ਵਿਜੇ ਪਾਲ ਸਿੰਘ, ਹੈਪੀ, ਨੀਰੂ, ਮਨਜੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਵੀ ਸ਼ਾਮਲ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


