ਜਲੰਧਰ, 2 ਜੂਨ: ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਤਹਿਤ ਪ੍ਰਦਾਨ ਕੀਤੀ ਜਾਂਦੀ ਆਨਲਾਈਨ ਸਿਖ਼ਲਾਈ ਸਬੰਧੀ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰਾਇਨਾ ਸਿੱਖਿਆ ਫਾਊਂਡੇਸ਼ਨ ਨਾਲ ਕੀਤੇ ਗਏ ਐਮ.ਓ.ਯੂ. ਤਹਿਤ 12 ਸਾਫਟ ਸਕਿੱਲਜ਼ ਅਤੇ 14 ਹਾਰਡ ਸਕਿੱਲਜ਼ ਨਾਲ ਸਬੰਧਤ 21 ਘੰਟਿਆਂ ਦੀ ਮੁਫ਼ਤ ਆਨਲਾਈਨ ਸਿਖ਼ਲਾਈ ਪ੍ਰਦਾਨ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪਹਿਲਾਂ ਆਨਲਾਈਨ ‘ਵਰਕ ਰੈਡੀਨੈਂਸ ਐਪਟੀਟਿਊਡ ਪ੍ਰਡਿਕਟਰ’ (ਡਬਲਿਊ.ਆਰ.ਏ.ਪੀ.) ਟੈਸਟ ਦੇਣਾ ਹੋਵੇਗਾ। ਟੈਸਟ ਵਿੱਚ ਸਫ਼ਲ ਉਮੀਦਵਾਰਾਂ ਨੂੰ ਰਿਸਰਚ, ਸਟ੍ਰੈਟਰਜੀ, ਉਦਮਤਾ, ਮਾਰਕੀਟਿੰਗ, ਸੋਸ਼ਲ ਮੀਡੀਆ ਮਾਰਕੀਟਿੰਗ, ਬਿਜ਼ਨਸ ਆਪ੍ਰੇਸ਼ਨਜ਼, ਸੇਲਜ਼, ਕੋਡਿੰਗ, ਡਿਜ਼ਾਈਨ, ਫੈਸ਼ਨ, ਅਕਾਦਮਿਕ ਖੇਤਰ ਅਤੇ ਡਾਟਾ ਐਨਾਲਿਟਿਕਸ ਆਦਿ ਵਿੱਚ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਟ੍ਰੇਨਿੰਗ ਪੂਰੀ ਹੋਣ ਉਪਰੰਤ ਉਮੀਦਵਾਰਾਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਸਫ਼ਲ ਉਮੀਦਵਾਰਾਂ ਨੂੰ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਪਲੇਸਮੈਂਟ ਵਿੱਚ ਸਹਾਇਤਾ ਦਿੱਤੀ ਜਾਵੇਗੀ।ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਲਈ ਕਿਸੇ ਵੀ ਸਟ੍ਰੀਮ ਵਿੱਚ ਗ੍ਰੈਜੂਏਸ਼ਨ ਦੇ ਆਖਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ, ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਉਮੀਦਵਾਰ ਅਪਲਾਈ ਕਰ ਸਕਦੇ ਹਨ। ਕੋਰਸ ਅਤੇ ਡਬਲਿਊ.ਆਰ.ਏ.ਪੀ. ਟੈਸਟ ਦੋਵੇਂ ਪੂਰੀ ਤਰ੍ਹਾਂ ਮੁਫ਼ਤ ਹਨ।ਟੈਸਟ ਦੇਣ ਦੇ ਚਾਹਵਾਨ ਉਮੀਦਵਾਰ ਗੂਗਲ ਫਾਰਮ https://form.typeform.com/to/FjueMdNc ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਚਾਹਵਾਨ ਉਮੀਦਵਾਰ ਗੂਗਲ ਫਾਰਮ https://rainaeducationfoundation.netlify.app/ ਰਾਹੀਂ ਨੌਕਰੀ ਦੀ ਤਿਆਰੀ ਸਬੰਧੀ ਮੁਲਾਂਕਣ ਟੈਸਟ ਦੇ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 320 ਜਾਂ ਬਲਾਕ ਥੀਮੈਟਿਕ ਐਕਸਪਰਟ ਨਾਲ 9056920100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਉਪਲਬਧ ਕਰਵਾ ਕੇ ਆਪਣੇ ਪੈਰਾਂ ਸਿਰ ਖੜ੍ਹਾ ਕਰਨਾ ਹੈ।
Trending
- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਮੁਫ਼ਤ ਆਨਲਾਈਨ ਹੁਨਰ ਸਿਖ਼ਲਾਈ ਤੇ ਰੋਜ਼ਗਾਰ ਦੇ ਮੌਕੇ
- ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ
- *ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਨਾਲ ਕੀਤੀ ਅਹਿਮ ਮੀਟਿੰਗ
- ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ, ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਦਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ
- ਲੁਧਿਆਣਾ ਵਿੱਚ ਐਸ.ਆਈ.ਆਰ-2026 ਲਈ ਵਿਸ਼ੇਸ਼ ਹੈਲਪ ਡੈਸਕ ਸਥਾਪਤ, ਵੋਟਰਾਂ ਨੂੰ ਮਿਲੇਗੀ ਤੁਰੰਤ ਸਹਾਇਤਾ
- ਵਿਧਾਇਕ ਗਿਆਸਪੁਰਾ ਨੇ ਰਾਣੋ ਦੀ ਕੋਠੀ ਉਪਰ ਬੁਲਡੋਜਰ ਐਕਸ਼ਨ ਦੀ ਸ਼ਲਾਘਾ ਕੀਤੀ, ਕਿਹਾ – ਮਾਨ ਸਰਕਾਰ ਕਿਸੇ ਨੂੰ ਨਹੀਂ ਬਖਸ਼ੇਗੀ
- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਵੱਡੀ ਕਾਮਯਾਬੀ: ਖੰਨਾ ਵਿੱਚ ਬਹੁ ਕਰੋੜੀ ਡਰੱਗ ਰੈਕੇਟ ਕਿੰਗਪਿਨ ਗੁਰਦੀਪ ਰਾਣੋ ਦੀ ਗੈਰ-ਕਾਨੂੰਨੀ ਕੋਠੀ ’ਤੇ ਚੱਲਿਆ ਬੁਲਡੋਜ਼ਰ
- ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ : ਜ਼ਿਲ੍ਹਾ ਚੋਣ ਅਫ਼ਸਰ


