ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਕੌਮ ਕੋਲੋਂ ਇੱਕ ਦ੍ਰਿੜ ਆਗੂ ਚਲਾ ਗਿਆ ਹੈ, ਜਿਸ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਬਾਪੂ ਸੂਰਤ ਸਿੰਘ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੀ ਸੰਵੇਦਨਾ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


