ਲੁਧਿਆਣਾ, 10 ਮਾਰਚ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


