ਜਲੰਧਰ, 22 ਜਨਵਰੀ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਕਪੂਰਥਲਾ ਚੌਕ ਅਤੇ ਚਿਕਚਿਕ ਚੌਕ ਵਿਖੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਜੀਵਨਜੋਤ ਪ੍ਰਾਜੈਕਟ ਤਹਿਤ ਇਹ ਚੈਕਿੰਗ ਕੀਤੀ ਗਈ ਹੈ, ਜਿਸ ਦੌਰਾਨ ਇਕ ਨਾਬਾਲਗ ਲੜਕੀ ਨੂੰ ਛੁਡਾਉਣ ਉਪਰੰਤ ਉਸਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਨ ਉਪਰੰਤ ਚਿਲਡਰਨ ਹੋਮ ਗਾਂਧੀ ਵਾਨਿਤਾ ਆਸ਼ਰਮ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਮਾਪਿਆਂ ਦੇ ਬਾਲ ਭਲਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਲੰਧਰ ਦੇ ਅਧਿਕਾਰੀ ਵੀ ਮੌਜੂਦ ਸਨ।
Trending
- 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡੀ.ਸੀ. ਦਫ਼ਤਰ ਆਉਣ ਵਾਲੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਰਾਹਤ ਦੇਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਈ ਛਬੀਲ
- ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਕਵੀ ਦਰਬਾਰ
- ਜਨਗਣਨਾ ਦੌਰਾਨ ਕੋਈ ਵੀ ਘਰ ਅਣਗੌਲਿਆ ਨਾ ਰਹੇ: ਪੂਨਮ ਸਿੰਘ
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ


