ਲੁਧਿਆਣਾ, 16 ਫਰਵਰੀ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜ੍ਹੋਂ ਮਿਟਾਉਣ ਲਈ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਜੀਵਨਜੋਤ ਪ੍ਰੋਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ। ਭਾਈਵਾਲਾ ਚੌਂਕ ਤੋਂ ਭੀਖ ਮੰਗ ਰਹੇ 5 ਬੱਚਿਆਂ ਨੂੰ ਰੈਸਕਿਊ ਵੀ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਵਿੱਚ ਭਾਈਵਾਲਾ ਚੌਂਕ, 200 ਫੁੱਟੀ ਰੋਡ, ਦੁੱਗਰੀ ਫੇਸ-1 ਅਤੇ ਫੇਸ-2, ਫੁੱਲਾਂਵਾਲ ਚੌਂਕ ਅਤੇ ਹੋਰ ਨੇੜਲੇ ਇਲਾਕੇ ਸ਼ਾਮਲ ਸਨ।ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਭਾਈਵਾਲ ਚੌਂਕ ਨੇੜੇ 5 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕੀਤਾ ਅਤੇ ਬਾਅਦ ਵਿੱਚ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰਕੇ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਬੱਚਿਆਂ ਨੂੰ ਬਾਲ ਘਰ ਵਿੱਚ ਸ਼ਿਫਟ ਕੀਤਾ ਗਿਆ।ਬਾਲ ਸੁਰੱਖਿਆ ਯੂਨਿਟ ਵੱਲੋਂ ਭਾਈਵਾਲਾ ਚੌਂਕ, 200 ਫੁੱਟੀ ਰੋਡ, ਦੁੱਗਰੀ ਫੇਸ-1 ਅਤੇ ਫੇਸ-2, ਫੁੱਲਾਂਵਾਲ ਚੌਂਕ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


