ਚੰਡੀਗੜ੍ਹ, 13 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪੇਸ਼ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਲਈ ਸਿਰਫ਼ ਇੱਕ ਗ੍ਰੰਥ ਨਹੀਂ, ਸਗੋਂ ‘ਪ੍ਰਗਟ ਗੁਰਾਂ ਕੀ ਦੇਹ’ ਅਤੇ ਜੀਵਤ ਗੁਰੂ ਹਨ। ਉਨ੍ਹਾਂ ਨੇ ਬਿੱਲ ਦੇ ਧਾਰਮਿਕ ਅਤੇ ਕਾਨੂੰਨੀ ਪਹਿਲੂਆਂ ਨੂੰ ਵਿਸਥਾਰ ਨਾਲ ਸਮਝਾਇਆ।ਮੁੱਖ ਮੰਤਰੀ ਨੇ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ 500 ਸਾਲ ਪਹਿਲਾਂ ਹੀ ਵਾਤਾਵਰਣ ਦੀ ਅਹਿਮੀਅਤ ਦੱਸ ਦਿੱਤੀ ਸੀ। IIਪਵਨੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁII “ਜਦੋਂ ਕੋਈ ਫੈਕਟਰੀਆਂ ਜਾਂ ਸੀਵਰੇਜ ਨਹੀਂ ਸੀ, ਉਦੋਂ ਗੁਰੂ ਸਾਹਿਬ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ। ਅੱਜ ਅਸੀਂ ਇਨ੍ਹਾਂ ਤਿੰਨਾਂ ਨੂੰ ਹੀ ਗੰਧਲਾ ਕਰ ਰਹੇ ਹਾਂ।” ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬ ਦੇ ਪੰਨਿਆਂ ਨੂੰ ‘ਅੰਗ’ ਕਹਿੰਦੇ ਹਾਂ ਕਿਉਂਕਿ ਉਹ ਸਾਡੇ ਲਈ ਜੀਵਤ ਸਰੂਪ ਹਨ।

Share.

“I’m a Newswriter, “I write about the trending news events happening all over the world.

Leave A Reply