:12 ਜੁਲਾਈ () ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ 3 ਕਰੋੜ ਦੇ ਸੜਕੀ ਨਿਰਮਾਣ ਕਾਰਜਾਂ ਦੇ ਉਦਘਾਟਨ ਕੀਤੇ ਗਏ, ਇਸ ਦੌਰਾਨ ਮੁੱਖ ਤੌਰ ਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵਿਸ਼ੇਸ਼ ਤੌਰ ਤੇ ਪੁੱਜੇ ।ਇਸ ਦੌਰਾਨ ਵਾਰਡ ਨੰਬਰ ਦੋ ਚ ਕਰੀਬ ਇਕ ਕਰੋੜ ਵਾਰਡ ਨੰਬਰ 11 ਚ ਇਕ ਕਰੋੜ 45 ਲੱਖ ਅਤੇ ਵਾਰਡ ਨੰਬਰ 13 ਚ 50 ਲੱਖ ਦੀ ਲਾਗਤ ਨਾਲ ਹੋਣ ਜਾ ਰਹੇ ਸੜਕਾਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ।

ਇਸ ਮੌਕੇ ਤੇ ਇਲਾਕਾ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਤੋਂ ਇਲਾਵਾ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣਾ ਹੀ ਮੁੱਖ ਮਕਸਦ ਹੈ, ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ, ਵਿਧਾਇਕ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਜਿਸ ਦਾ ਕੀ ਪਿਛਲੇ ਦਿਨੀ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਪੰਜਾਬ ਵਾਸੀ 10 ਲੱਖ ਤੱਕ ਦਾ ਇਲਾਜ ਕਿਸੇ ਵੀ ਹਸਪਤਾਲ ਵਿੱਚ ਫ੍ਰੀ ਕਰਵਾ ਸਕਦੇ ਹਨ, ਉਹਨਾਂ ਕਿਹਾ ਕਿ ਜਲਦ ਹੀ ਇਹ ਸਕੀਮ ਲਾਗੂ ਕਰ ਦਿੱਤੀ ਜਾਵੇਗੀ , ਉਹਨਾਂ ਕਿਹਾ ਕਿ ਇਹ ਸਕੀਮ ਲਾਗੂ ਹੋਣ ਨਾਲ ਸੂਬਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਹਲਕੇ ਦੇ ਹਰ ਵਾਰਡ ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸੇ ਹੀ ਵਿਕਾਸ ਦੀ ਲੜੀ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰਬਰ ਦੋ 11 ਅਤੇ 13 ਚ ਕਰੀਬ ਤਿੰਨ ਕਰੋੜ ਰੁਪਏ ਦੇ ਸੜਕੀ ਨਿਰਮਾਣ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ ਇਹਨਾਂ ਵਿਕਾਸ ਕਾਰਜਾਂ ਨੂੰ ਆਉਣ ਵੇਲੇ ਦਿਨਾਂ ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ।

ਇਸ ਦੌਰਾਨ ਹਾਜ਼ਰ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਹਲਕੇ ਚ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਚ ਸ਼ਹਿਰ ਭਰ ਚ ਨਵੇਂ ਹੋਰ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ, ਉਹਨਾਂ ਕਿਹਾ ਕਿ ਅੱਜ ਮਹਾਨਗਰ ਲੁਧਿਆਣਾ ਵਿਕਾਸ ਅਤੇ ਤਰੱਕੀ ਦੀਆਂ ਲੀਹਾਂ ਨੂੰ ਛੂ ਰਿਹਾ ਹੈ । ਇਸ ਮੌਕੇ ਤੇ ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਰਾਜ ਗਰੇਵਾਲ , ਸੁਰਜੀਤ ਸਿੰਘ ਠੇਕੇਦਾਰ , ਰੋਹਿਤ ਅਰੌੜਾ , ਬਿੱਟੂ ਸਾਗਰ , ਰਾਜੇਸ਼ ਪਟੇਲ ਬਿਰੂ , ਅਕਸ਼ੈ , ਕੌਂਸਲਰ ਪਤੀ ਅਨੂਜ ਚੌਧਰੀ, ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸਿੰਘ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply