ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ।ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ ‘ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


