ਖੰਨਾ, (ਲੁਧਿਆਣਾ), 10 ਮਈ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਹਲਕਾ ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਿਆ।ਸਮਾਗਮ ਵਿੱਚ ਬੋਲਦਿਆਂ, ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਹੋਈਆਂ ਖੇਡਾਂ ਵਿੱਚ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਨੇ ਖੁਦ ਸ਼ਾਮਿਲ ਹੋ ਕੇ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਲਈ 8.50 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦਾ ਐਲਾਨ ਕਰਕੇ ਗਏ ਸਨ, ਜਿਸਦੇ ਚਲਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਵੱਡੇ-ਵੱਡੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਹੋ ਰਹੇ ਹਨ ਜਿਵੇਂ ਕਿ ਬੱਸ ਸਟੈਂਡ, ਪੰਚਾਇਤ ਘਰ, ਲਾਇਬਰੇਰੀ, ਸੀਚੇਵਾਲ ਮਾਡਲ ਟੋਬਾ ਆਦਿ ਬਣ ਕੇ ਤਿਆਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਘੁੰਗਰਾਲੀ ਰਾਜਪੂਤਾਂ ਦੀਆਂ ਫਿਰਨੀਆਂ ‘ਤੇ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਆਮ ਆਦਮੀ ਕਲੀਨਿਕ ਦਾ ਨੀਹ ਪੱਥਰ ਰੱਖਿਆ ਗਿਆ ਹੈ। ਜਿਹੜਾ ਕਿ ਆਉਣ ਵਾਲੇ ਤਿੰਨ-ਚਾਰ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਇਸ ਆਮ ਆਦਮੀ ਕਲੀਨਿਕ ਰਾਹੀਂ ਹਜ਼ਾਰਾਂ ਹੀ ਪਰਿਵਾਰਾਂ ਨੂੰ ਮੁਫ਼ਤ ਵਿੱਚ ਇਲਾਜ ਮਿਲੇਗਾ ਜਿਸ ਵਿੱਚ ਸਾਰੇ ਟੈਸਟ, ਦਵਾਈਆਂ, ਡਾਕਟਰੀ ਇਲਾਜ ਆਦਿ ਮੁਫਤ ਕੀਤੇ ਜਾਣਗੇ। ਹੁਣ ਕਿਸੇ ਵੀ ਪਰਿਵਾਰ ਦੇ ਮੈਂਬਰ ਨੂੰ ਇਲਾਜ ਲਈ ਕਿਸੇ ਅੱਗੇ ਹੱਥ ਨਹੀਂ ਅੱਡਣੇ ਪੈਣਗੇ। ਉਨ੍ਹਾਂ ਦੱਸਿਆ ਕਿ ਪਿੰਡ ਘੁੰਗਰਾਲੀ ਰਾਜਪੂਤਾਂ ਨੂੰ ਲੱਗਣ ਵਾਲੀਆਂ ਲਿੰਕ ਸੜਕਾਂ ਵੀ ਜਲਦ ਹੀ ਬਣ ਕੇ ਤਿਆਰ ਹੋ ਜਾਣਗੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਚੱਲ ਰਹੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਕੰਮ ਕਰਵਾਉਣ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਕੁੱਲ 990 ਆਮ ਆਦਮੀ ਕਲੀਨਿਕ ਚੱਲ ਰਹੇ ਹਨ। ਇਹਨਾਂ ਆਮ ਆਦਮੀ ਕਲੀਨਿਕ ਵਿੱਚੋਂ 5 ਕਰੋੜ ਤੋਂ ਵੱਧ ਲੋਕ ਲਾਭ ਉਠਾ ਚੁੱਕੇ ਹਨ। ਇਹਨਾਂ ਵਿੱਚੋਂ 1 ਕਰੋੜ ਲੋਕ ਉਹ ਹਨ ਜਿਨ੍ਹਾਂ ਨੇ ਇੱਕ ਵਾਰ ਦਵਾਈ ਲਈ ਹੈ, ਉਹਨਾਂ ਨੂੰ ਦੁਬਾਰਾ ਦਵਾਈ ਦੀ ਜਰੂਰਤ ਨਹੀਂ ਪਈ। ਕਰੀਬ 3 ਕਰੋੜ ਲੋਕ ਅਜਿਹੇ ਹਨ ਜਿਨ੍ਹਾਂ ਨੇ 2-3 ਵਾਰ ਜਨਰਲ ਚੈੱਕਅੱਪ ਕਰਵਾਇਆ ਅਤੇ 50-60 ਹਜ਼ਾਰ ਅਜਿਹੇ ਮਰੀਜ਼ ਹਨ ਜਿਨ੍ਹਾਂ ਦੀ ਲਗਾਤਾਰ ਦਵਾਈ ਚੱਲ ਰਹੀ ਹੈ। ਇਹ ਆਮ ਆਦਮੀ ਕਲੀਨਿਕ ਬੇਸਿਕ ਜ਼ਿੰਦਗੀ ਨੂੰ ਸਹਾਇਤਾ ਦੇਣ ਲਈ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਵਿੱਚ 107 ਕਿਸਮ ਦੀਆਂ ਦਵਾਈਆਂ ਉਪਲਬਧ ਹਨ। ਇੱਥੇ ਡਾਕਟਰ ਹਾਜ਼ਰ ਰਹਿੰਦੇ ਹਨ ਉਨ੍ਹਾਂ ਦੀ ਸਲਾਹ ਵੀ ਬਿਲਕੁਲ ਮੁਫਤ ਹੈ। ਆਮ ਆਦਮੀ ਕਲੀਨਿਕਾਂ ਨਾਲ ਸਾਡੇ ਬਜ਼ੁਰਗਾਂ, ਭਰਾਵਾਂ, ਮਾਤਾਵਾਂ-ਭੈਣਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕ ਪੱਖੀ ਸਰਕਾਰ ਹੈ ਜੋ ਲੋਕਾਂ ਦੀ ਰੋਜਾਨਾ ਜਿੰਦਗੀ ਦੀਆਂ ਜਰੂਰਤਾਂ ਨੂੰ ਸਮਝਦੀ ਹੈ। ਮੰਤਰੀ ਸੌਂਦ ਨੇ ਦੱਸਿਆ ਕਿ ਹਲਕਾ ਖੰਨਾ ਵਿੱਚ 7 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਨ੍ਹਾਂ ਵਿੱਚੋਂ 3 ਪਿੰਡਾਂ ਵਿੱਚ ਅਤੇ 4 ਖੰਨਾ ਸ਼ਹਿਰ ਵਿੱਚ ਚੱਲ ਰਹੇ ਹਨ। ਹੁਣ ਕਿਸੇ ਵਿਅਕਤੀ ਨੂੰ ਇਲਾਜ ਤੋਂ ਤੰਗ ਨਹੀਂ ਹੋਣਾ ਪਵੇਗਾ। ਇਸੇ ਲੜੀ ਤਹਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਸਿਹਤ ਕਾਰਡ ਬਣ ਰਿਹਾ ਹੈ, ਉਹ 10 ਲੱਖ ਰੁਪਏ ਦਾ ਕਾਰਡ ਹਰੇਕ ਪਰਿਵਾਰ ਨੂੰ ਜਰੂਰ ਬਣਾਉਣਾ ਚਾਹੀਦਾ ਹੈ ਕਿਉਂਕਿ ਜਿੱਥੇ ਇਹ ਯੋਜਨਾ ਕੰਮ ਕਰ ਸਕਦੀ ਹੈ ਉਥੇ ਹੋਰ ਕੋਈ ਨਹੀਂ ਖੜ੍ਹ ਸਕਦਾ। ਇਹ ਕਾਰਡ ਮਰੀਜ਼ ਦੀ ਵੱਡੀ ਤੋਂ ਵੱਡੀ ਬਿਮਾਰੀ ਦੇ ਇਲਾਜ ਵਿੱਚ ਮਦਦ ਕਰੇਗਾ।ਉਨ੍ਹਾਂ ਨੇ ਪਿੰਡ ਘੁੰਗਰਾਲੀ ਰਾਜਪੂਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕ ਦੇ ਚਾਲੂ ਹੋਣ ਤੋਂ ਬਾਅਦ ਇਸ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਪਿੰਡ ਘੁੰਗਰਾਲੀ ਰਾਜਪੂਤਾਂ ਦੀ ਪੰਚਾਇਤ ਅਤੇ ਲੋਕਾਂ ਨੇ ਪਿਛਲੇ ਚਾਰ ਸਾਲਾਂ ਵਿੱਚ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਜ਼ਬਰਦਸਤ ਵਿਕਾਸ ਕਾਰਜ ਕਰਵਾਉਣ ਲਈ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇੱਕ ਗਤੀਸ਼ੀਲ ਅਤੇ ਵਿਕਾਸ-ਮੁਖੀ ਨੇਤਾ ਹਨ।ਇਸ ਮੌਕੇ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਰਪੰਚ ਅੰਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ, ਮੈਂਬਰ ਪੰਚਾਇਤ ਗੁਰਮੇਲ ਸਿੰਘ, ਮੈਂਬਰ ਪੰਚਾਇਤ ਕੁਲਦੀਪ ਸਿੰਘ ਕੁਲਾਰ, ਮੈਂਬਰ ਪੰਚਾਇਤ ਬਲਵਿੰਦਰ ਸਿੰਘ, ਮੈਂਬਰ ਪੰਚਾਇਤ ਜਗਜੀਤ ਕੌਰ, ਮੈਂਬਰ ਪੰਚਾਇਤ ਸਰਬਜੀਤ ਕੌਰ, ਅਮਨਦੀਪ ਸਿੰਘ, ਨਿਰਮਲ ਸਿੰਘ ਅਤੇ ਰਾਜਿੰਦਰ ਸਿੰਘ ਕਾਹਲੋ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਨਿਵਾਸੀ ਹਾਜਰ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


