ਜਲੰਧਰ, 24 ਅਪ੍ਰੈਲ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਜਲੰਧਰ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਸਵੇਰੇ 6 ਵਜੇ ‘ਵਾਕਾਥੋਨ 1.0’ ਕਰਵਾਈ ਜਾ ਰਹੀ ਹੈ।ਵਾਕਾਥੋਨ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਵਾਕਾਥੋਨ ਸ਼ਨੀਵਾਰ ਨੂੰ ਸਵੇਰੇ 6 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਸਮਾਪਤ ਹੋਵੇਗੀ।ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਵਦੀਪ ਸਿੰਘ ਅਤੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ।ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਅਲਾਮਤ ਖਿਲਾਫ਼ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਕਾਥੋਨ ਰਾਹੀਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਰੀਰਿਕ ਫਿਟਨੈੱਸ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹਿਕ ਯਤਨਾਂ ਸਦਕਾ ਕੋਈ ਵੀ ਲੜਾਈ ਜਿੱਤੀ ਜਾ ਸਕਦੀ ਹੈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਨ੍ਹਾਂ ਜਲੰਧਰ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਅਤੇ ਵਾਕਾਥੋਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ, ਤਾਂ ਜੋ ਨਸ਼ਿਆਂ ਖਿਲਾਫ਼ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।ਜ਼ਿਕਰਯੋਗ ਹੈ ਕਿ ਸ਼ਿਵਾਨੀ ਪਾਰਕ ਵਿਖੇ ਸਮਾਪਤੀ ਸਮਾਰੋਹ ਹੋਵੇਗਾ, ਜਿਥੇ ਨਸ਼ਿਆਂ ਖਿਲਾਫ਼ ਸਹੁੰ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਨਾਦਾਇਕ ਭਾਸ਼ਣ, ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ।ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਈਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


