ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ ਨਿਕਾਸੀ ਦੀ ਸਮਰੱਥਾ ਵਿੱਚ ਵੀ ਸੁਧਾਰ ਹੋਵੇਗਾ।ਇਸ ਮੌਕੇ ਸ਼੍ਰੀ ਭਗਤ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਅਨੇਕਾਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਅੰਦਰ ਸਿੱਖਿਆ, ਸਿਹਤ, ਖੇਡਾਂ, ਉਦਯੋਗ, ਰੋਜ਼ਗਾਰ ਅਤੇ ਹੋਰਨਾਂ ਖੇਤਰਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਕਰਕੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਤੇਜ਼ੀ ਨਾਲ ਲਿਜਾਇਆ ਜਾ ਰਿਹਾ ਹੈ। ਇਸ ਮੌਕੇ ਮੌਜੂਦ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੀ ਪ੍ਰਮੁੱਖ ਮੰਗ ਪੂਰੀ ਹੋਣ ’ਤੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਿਕਾਸ ਪੱਖੀ ਗਤੀਵਿਧੀਆਂ ਦੀ ਸ਼ਲਾਘਾ ਵੀ ਕੀਤੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


