ਜਲੰਧਰ, 7 ਨਵੰਬਰ : ਸਵਾਮੀ ਸੰਤ ਦਾਸ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੂੰ ਅੱਜ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਚੋਣ ਪ੍ਰਕਿਰਿਆ ਅਤੇ ਵੋਟਰ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ।
ਚੋਣ ਤਹਿਸੀਲਦਾਰ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਰਜਿਸਟਰ ਕਰਵਾਉਣ ਲਈ ਫਾਰਮ ਨੰਬਰ-6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ-7, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ/ਰਿਹਾਇਸ਼ ਦੀ ਤਬਦੀਲੀ/ਬਿਨਾਂ ਸੋਧ ਤੋਂ ਡੁਪਲੀਕੇਟ ਵੋਟਰ ਕਾਰਡ ਲੈਣ ਲਈ/ਦਿਵਿਆਂਗ ਵਜੋਂ ਮਾਰਕਿੰਗ ਕਰਵਾਉਣ ਲਈ ਫਾਰਮ ਨੰਬਰ-8 ਅਤੇ ਪ੍ਰਵਾਸੀ ਭਾਰਤੀ ਲਈ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ-6 ਏ ਵੋਟਰ ਸਰਵਿਸ ਪੋਰਟਲ (https://voters.eci.gov.in/) ਰਾਹੀਂ ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਫਾਰਮ ਭਰਿਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਸਾਲ ਵਿੱਚ ਚਾਰ ਮਿਤੀਆਂ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸੁਝਾਅ ਲੈਣ ਲਈ ਟੋਲ ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ਰਾਹੀਂ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਵਿਦਿਆਰਥੀਆਂ ਨਾਲ ਲੈਕਚਰਾਰ ਮਨਜੀਤ ਸਿੰਘ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


