ਲੁਧਿਆਣਾ, 21 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵਾਰਡ ਨੰਬਰ 26 ਅਧੀਨ ਰਾਜੀਵ ਗਾਂਧੀ ਕਲੋਨੀ ਵਿਖੇ ਕਰੀਬ 9.15 ਲੱਖ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਸਥਾਨਕ ਰਾਜੀਵ ਗਾਂਧੀ ਕਲੋਨੀ ਵਿਖੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹਨਾਂ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮਾਂ ਸੀਮਾਂ ਅੰਦਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਅੰਦਰ ਜਿੱਥੇ ਗਲੀਆਂ ਸੜਕਾਂ ਦੇ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ ਉੱਥੇ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਵੀ ਬਦਲਿਆ ਜਾ ਰਿਹਾ ਹੈ ਤਾਂ ਜੋ ਆਗਾਮੀ ਗਰਮੀ ਦੇ ਮੌਸਮ ਵਿੱਚ ਇਲਾਕਾ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਰਾਹਤ ਮਿਲ ਸਕੇ।ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਦੇ ਨਵੇਂ ਹੋਰ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਵਾਰਡ ਇੰਚਾਰਜ ਇੰਦਰਦੀਪ ਮਿੰਕੂ, ਰਮੇਸ਼ ਪਿੰਕਾ, ਅਮਰਜੀਤ ਸਿੰਘ, ਮੋਹਿਤ ਸੂਦ, ਗੁਰਵਿੰਦਰ ਪਾਲ ਸਿੰਘ, ਪ੍ਰਿੰਸ, ਜਤਿੰਦਰ, ਕਾਕਾ, ਦੀਪਕ ਢਿੱਲੋਂ, ਮੂਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply