ਲੁਧਿਆਣਾ, 27 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਚ ਜਿਸ ਸੰਵਿਧਾਨ ਦੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ , ਇਸ ਸੰਵਿਧਾਨ ਨੂੰ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਤਿਆਰ ਕੀਤਾ ਗਿਆ ਸੀ ਅਤੇ ਇਸ ਲਿਖੇ ਹੋਏ ਸੰਵਿਧਾਨ ਨੂੰ 26 ਜਨਵਰੀ 1950 ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਜੋ ਵੀ ਸਾਨੂੰ ਹੱਕ ਮਿਲੇ ਹਨ ਇਹ ਹੱਕ ਸਿਰਫ ਉਸ ਸੰਵਿਧਾਨ ਦੀ ਬਦੌਲਤ ਹਨ , ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਲਿਖੇ ਸੰਵਿਧਾਨ ਦੀ ਬਦੌਲਤ ਸਾਨੂੰ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਹੋਇਆ ਇਸ ਦੇ ਨਾਲ – ਨਾਲ ਕਈ ਹੋਰ ਹੱਕ ਜੋ ਸਾਨੂੰ ਮਿਲੇ ਹਨ ਉਸ ਲਈ ਪੂਰੇ ਦੇਸ਼ਵਾਸੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਹਮੇਸ਼ਾ ਰਿਣੀ ਹਨ ਅਤੇ ਹਮੇਸ਼ਾ ਰਿਣੀ ਰਹਿਣਗੇ । ਇਸ ਮੌਕੇ ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਵੱਖ ਵੱਖ ਵਾਰਡਾਂ ਚ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਅਤੇ ਦੇਸ਼ ਵਾਸੀਆਂ ਨੂੰ 26 ਜਨਵਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ । ਇਸ ਮੌਕੇ ਤੇ ਚੇਅਰਮੈਨ ਵਿਜੇ ਦਾਨਵ, ਕੌਂਸਲਰ ਅਸ਼ਵਨੀ ਸ਼ਰਮਾ ਗੋਭੀ, ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਭਾਰਤ ਭੂਸ਼ਣ ਮਿੱਠੂ, ਰਾਣਾ ਜੀ, ਰਾਜਵੀਰ ਸਿੰਘ, ਭੂਸ਼ਣ ਸ਼ਰਮਾ, ਦਿਨੇਸ਼ ਸ਼ਰਮਾ, ਸੁਨੀਲ ਖੈਰਵਾਲ, ਦਰਸ਼ਨ ਚਾਵਲਾ, ਸ਼ੁਭਮ ਲਹੌਰੀਆ, ਜਸਪ੍ਰੀਤ ਮਿੱਠੂ, ਕੌਂਸਲਰ ਅਮਰਜੀਤ ਸਿੰਘ, ਮੈਡਮ ਰਾਧਾ ਮਲਹੋਤਰਾ, ਕੌਂਸਲਰ ਲੱਕੀ ਚੌਧਰੀ, ਸੁਰਜੀਤ ਸਿੰਘ ਠੇਕੇਦਾਰ, ਜਤਿੰਦਰ ਸਿੰਘ ਸੋਢੀ, ਬੈਂਕ ਮੈਨੇਜਰ ਦਲਵਿੰਦਰ ਸਿੰਘ, ਅਮਰੀਕ ਸਿੰਘ ਸੈਣੀ, ਆਪ ਆਗੂ ਬਾਜ ਸਿੰਘ ਸਿੱਧੂ, ਜਗਪਾਲ ਸਿੰਘ ਲਾਲੀ ਤੋਂ ਇਲਾਵਾ ਵਾਰਡ ਕੌਂਸਲਰ ਪਾਰਟੀ ਵਰਕਰ ਅਤੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਚ ਇਲਾਕਾ ਵਾਸੀ ਹਾਜ਼ਰ ਸਨ।
Trending
- 14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡੀ.ਸੀ. ਦਫ਼ਤਰ ਆਉਣ ਵਾਲੇ ਲੋਕਾਂ ਨੂੰ ਅੱਤ ਦੀ ਗਰਮੀ ’ਚ ਰਾਹਤ ਦੇਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਲਗਾਈ ਛਬੀਲ
- ਸ਼੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਨੂੰ ਸਮਰਪਿਤ ਕਵੀ ਦਰਬਾਰ
- ਜਨਗਣਨਾ ਦੌਰਾਨ ਕੋਈ ਵੀ ਘਰ ਅਣਗੌਲਿਆ ਨਾ ਰਹੇ: ਪੂਨਮ ਸਿੰਘ
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ


