ਲੁਧਿਆਣਾ, 27 ਫਰਵਰੀ – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਬੂਥ ਨੰਬਰ 40, ਗਿਆਸਪੁਰਾ ਤੋਂ ਸ਼ਰਧਾਲੂਆਂ ਲਈ 8ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਸੀਨੀਅਰ ਨਾਗਰਿਕਾਂ ਅਤੇ ਸ਼ਰਧਾਲੂਆਂ ਲਈ ਇੱਕ ਸ਼ਲਾਘਾਯੋਗ ਪਹਿਲ ਹੈ ਜਿਸ ਰਾਹੀਂ ਉਨ੍ਹਾਂ ਨੂੰ ਪਵਿੱਤਰ ਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੀ ਆਸਥਾ ਅਤੇ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲੜੀ ਤਹਿਤ ਲਗਾਤਾਰ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ।ਵਿਧਾਇਕ ਛੀਨਾ ਨੇ ਸਾਰੇ ਯਾਤਰੀਆਂ ਦੀ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਦੇ ਜੀਵਨ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਸਕਾਰਾਤਮਕ ਊਰਜਾ ਲਿਆਵੇ।ਬੱਸ ਰਵਾਨਾ ਹੋਣ ਸਮੇਂ ਡਾ. ਰਣਜੀਤ ਗਰੇਵਾਲ, ਬਲਾਕ ਪ੍ਰਧਾਨ ਬਲਬੀਰ ਭੋਲਾ, ਸਥਾਨਕ ਨਾਮਵਰ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


