ਲੁਧਿਆਣਾ, 25 ਅਕਤੂਬਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 32 ਅਧੀਨ ਚੰਬਲਘਾਟੀ ਦੀਆਂ ਤਿੰਨ ਗਲੀਆਂ ਦੀ 6 ਇੰਚ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਲ ਹੋ ਗਿਆ ਸੀ।

ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ, ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਹੁੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਉਣ-ਜਾਣ ਨੂੰ ਸੌਖਾ ਹੋਵੇਗਾ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।

Share.

“I’m a Newswriter, “I write about the trending news events happening all over the world.

Leave A Reply