* ਲੁਧਿਆਣਾ, 28 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਅਤੇ 38 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਸਮੇਂ ‘ਤੇ ਇਲਾਜ ਮਿਲ ਸਕੇ।ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਹਿਯੋਗ ਅਤੇ ਸਨਮਾਨ ਦੇਣ ‘ਤੇ ਵਿਸ਼ਾਇਕ ਛੀਨਾ ਨੇ ਸਭ ਦਾ ਦਿਲੋਂ ਧੰਨਵਾਦ ਕੀਤਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


