ਲੁਧਿਆਣਾ, 7 ਨਵੰਬਰ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 39 ਅਧੀਨ ਪ੍ਰੀਤ ਨਗਰ ਦੀ ਗਲੀ ਨੰਬਰ 2, 3 ਅਤੇ 7 ਨੰਬਰ ਵਿਖੇ ਟਾਈਲ ਵਾਲ਼ੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 12 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 25 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ।

ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਰਹਿੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਖਾਵੀਂ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।

ਇਸ ਮੌਕੇ ਵਾਰਡ ਪ੍ਰਧਾਨ ਸੁਨੀਲ ਜੌਹਰ, ਵਾਰਡ ਨੂੰ 37 ਤੋਂ ਕੌਂਸਲਰ ਅਤੇ ਸਮੂਹ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply