ਲੁਧਿਆਣਾ, 27 ਫਰਵਰੀ – ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 87 ਅਧੀਨ ਨਾਨਕ ਨਗਰ ਵਿਖੇ ਕਰੀਬ 1.41 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਅਤੇ ਇਲਾਕੇ ਦੇ ਵਸਨੀਕਾਂ ਵੱਲੋਂ ਅਕਸਰ ਸੀਵਰੇਜ ਜਾਮ ਦੀ ਸਮੱਸਿਆ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਸਨ। ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਰੀਬ 60.81 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਿਧਾਇਕ ਬੱਗਾ ਵੱਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 80 ਲੱਖ ਰੁਪਏ ਖਰਚ ਕੀਤੇ ਜਾਣੇ ਹਨ।ਵਿਧਾਇਕ ਬੱਗਾ ਵੱਲੋਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਗਏ ਕਿ ਇਨ੍ਹਾ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਵਸਨੀਕਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ‘ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ।ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


