ਲੁਧਿਆਣਾ, 27 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 66 ਦੀ ਬੈਂਕ ਕਲੋਨੀ ਅਤੇ ਓਮ ਪਾਰਕ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਕੀਤਾ।ਵਿਧਾਇਕ ਬੱਗਾ ਨੇ ਦੱਸਿਆ ਕਿ ਆਰ.ਐਮ.ਸੀ. ਤਕਨੀਕ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ’ਤੇ ਕਰੀਬ 52.76 ਲੱਖ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਲਈ ਸੜਕਾਂ, ਸੀਵਰੇਜ ਅਤੇ ਵਾਟਰ ਸਪਲਾਈ ਸਮੇਤ ਬੁਨਿਆਦੀ ਸਹੂਲਤਾਂ ਲਈ 65 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਫੰਡ ਨਾਲ ਸ਼ੁਰੂ ਹੋਏ ਸਾਰੇ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰ ਲਏ ਜਾਣਗੇ। ਵਿਧਾਇਕ ਬੱਗਾ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਸ ਤਰ੍ਹਾਂ ਉਹ ਆਪਣੇ ਘਰ ਬਣਾਉਣ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਦੀ ਜਾਂਚ ਕਰਦੇ ਹਨ, ਉਸੇ ਤਰ੍ਹਾਂ ਸੜਕ ਦੇ ਨਿਰਮਾਣ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਦੀ ਜਾਂਚ ਕਰਨ।ਇਸ ਮੌਕੇ ਬੀ.ਐਂਡ.ਆਰ. ਬਰਾਂਚ ਦੇ ਐਕਸੀਅਨ ਸੰਜੀਵ, ਐਸ.ਡੀ.ਓ ਗੁਰਪ੍ਰੀਤ ਸਿੰਘ, ਜੇ.ਈ.ਤਜਿੰਦਰ ਸਿੰਘ, ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਨਰਿੰਦਰ ਮੱਕੜ, ਵਾਰਡ ਸਕੱਤਰ ਸੁਨੀਲ ਸ਼ਰਮਾ, ਪੂਜਾ ਸਾਹਨੀ, ਸੁਰਿੰਦਰ ਕੌਰ, ਅਮਰਦੀਪ ਆਸ਼ੂ, ਵਿਜੇਪਾਲ ਕੁੱਗਾ, ਕੇ.ਕੇ.ਸ਼ਰਮਾ, ਬਲਬੀਰ ਚੰਦ, ਲਕਸ਼ਮਣ ਸਿੰਘ, ਨਰਿਦੰਰ ਸ਼ਰਮਾ ਲੱਕੀ, ਰਾਜੂ, ਜਤਿੰਦਰ ਹੀਰ, ਸੁਨੀਲ ਹੀਰ, ਰਜਨੀ ਬਾਲਾ, ਮੁਖਤਿਆਰੀ, ਭਜਨ ਕੌਰ, ਰੀਟਾ ਰਾਣੀ ਅਤੇ ਮੀਤਾ ਦੇਵੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


