ਬਟਾਲਾ, 1 ਜੁਲਾਈ  ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਨੀਤੀਆਂ ਲਾਗੂ ਗਈਆਂ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਉਹ ਯਤਨਸ਼ੀਲ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ।

ਉਨਾਂ ਦੱਸਿਆ ਕਿ ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਉਣ ਲਈ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਜਾ ਰਹੇ ਹਨ। ਖੂਬਸੂਰਤ ਪਾਰਕਾਂ ਉਸਾਰੀਆਂ ਜਾ ਰਹੀਆਂ ਹਨ। ਸਟਰੀਟ ਲਗਾਈਆਂ ਗਈਆਂ ਹਨ ਅਤੇ ਗਲੀਆਂ ਤੇ ਡੇਰਿਆਂ ਦੇ ਰਸਤੇ ਪੱਕੇ ਗਏ ਹਨ। ਉਨਾਂ ਕਿਹਾ ਕਿ ਮਹਿਜ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਗਈ ਹੈ।

Share.

“I’m a Newswriter, “I write about the trending news events happening all over the world.

Leave A Reply