ਲੁਧਿਆਣਾ, 9 ਅਪ੍ਰੈਲ – ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਨੌਜਵਾਨਾ ਨੇ ਨਸ਼ਾ ਛੱਡਣ ਦਾ ਪ੍ਰਣ ਲਿਆlਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਵੱਡੇ-ਵੱਡੇ ਨਸ਼ਾ ਸੁਦਾਗਰਾਂ ਨੂੰ ਜਿੱਥੇ ਸਲਾਖਾਂ ਪਿੱਛੇ ਕੀਤਾ ਗਿਆ ਹੈ ਉੱਥੇ ਜੋ ਨਸ਼ਾ ਕਰਨ ਦੇ ਆਦੀ ਨੌਜਵਾਨ ਸਨ ਉਹਨਾਂ ਨੂੰ ਸਰਕਾਰੀ ਨਸ਼ਾ ਛੁੜਾਊ ਸੈਂਟਰਾਂ ਵਿੱਚ ਦਾਖਲ ਕਰਵਾ ਕੇ ਉਹਨਾਂ ਨੂੰ ਮੁੜ ਸਮਾਜ ਵਿੱਚ ਵਧੀਆ ਅਤੇ ਇੱਜਤਦਾਰ ਜ਼ਿੰਦਗੀ ਜਿਉਣ ਦੇ ਕਾਬਿਲ ਬਣਾਇਆ। ਮੁੱਖ ਮੰਤਰੀ ਦੁਆਰਾ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਹਲਕਾ ਆਤਮ ਨਗਰ ਤੋਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਸਿੱਧੂ ਵੱਲੋਂ ਆਏ ਦਿਨ ਕੋਈ ਨਾ ਕੋਈ ਨੌਜਵਾਨ ਨੂੰ ਨਿੱਜੀ ਤੌਰ ‘ਤੇ ਪ੍ਰੇਰਿਤ ਕਰਕੇ ਉਸ ਦਾ ਨਸ਼ਾ ਛਡਵਾਇਆ ਜਾਂਦਾ ਹੈ ਅਤੇ ਨਸ਼ਾ ਛੱਡਣ ਦੌਰਾਨ ਉਸ ਦੀ ਹਰ ਇੱਕ ਮਦਦ ਕਰਕੇ ਉਸ ਨੂੰ ਇਸ ਕਾਬਲ ਕੀਤਾ ਜਾਂਦਾ ਹੈ ਕਿ ਉਹ ਦੁਆਰਾ ਨਸ਼ੇ ਵੱਲ ਮੂੰਹ ਨਾ ਕਰੇ।ਵਿਧਾਇਕ ਸਿੱਧੂ ਵੱਲੋਂ ਹੁਣ ਤੱਕ ਅਨੇਕਾਂ ਨੌਜਵਾਨਾਂ ਨੂੰ ਨਸ਼ੇ ਦੀ ਇਸ ਡੂੰਘੀ ਦਲ ਦਲ ਵਿੱਚੋਂ ਬਾਹਰ ਕੱਢਣ ਵਿੱਚ ਉਹਨਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਨਾਲ ਅਵਤਾਰ ਸਿੰਘ ਤਾਰੀ, ਡਾਕਟਰ ਜੱਸੀ, ਬਾਲੀ ਜੀ, ਸੋਸ਼ਲ ਮੀਡੀਆ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਾ, ਗੁਰਦਰਸ਼ਨ ਸਿੰਘ ਧਮੀਜਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


