ਜਲੰਧਰ, 6 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਾਲ 2003 ਦੀ ਵੋਟਰ ਸੂਚੀ ਨਾਲ ਵੋਟਰਾਂ ਦੀ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਜੂਨ (ਐਤਵਾਰ) ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਸ਼੍ਰੀ ਵਾਲੀਆ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਵੋਟਰਾਂ ਦੀ ਸੁਵਿਧਾ ਲਈ ਕੈਂਪ ਦੌਰਾਨ ਆਪਣੇ ਬੂਥਾਂ ‘ਤੇ ਮੌਜੂਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਬੂਥ ਪੱਧਰੀ ਕੈਂਪਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੋਟਰਾਂ ਦੀ 2003 ਦੀ ਸੂਚੀ ਨਾਲ ਮੈਪਿੰਗ ਵਿੱਚ ਸਹਾਇਤਾ ਕਰਨਗੇ ਅਤੇ ਸਭ ਤੋਂ ਵੱਧ ਮੈਪਿੰਗ ਕਰਨ ਵਾਲੇ ਬੀ.ਐਲ.ਓਜ਼ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਮੈਪਿੰਗ ਦੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ। ਉਨ੍ਹਾਂ ਆਮ ਵੋਟਰਾਂ, ਜਿਨ੍ਹਾਂ ਨੇ ਅਜੇ ਤੱਕ ਪ੍ਰੀ-ਐਸ.ਆਈ.ਆਰ. ਤਹਿਤ ਚੱਲ ਰਹੀ ਵੋਟਰ ਮੈਪਿੰਗ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਨੂੰ ਅਪੀਲ ਕਰਦਿਆਂ ਕਿਹਾ ਕਿ 7 ਜੂਨ ਨੂੰ ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਪਹੁੰਚ ਕੇ ਬੀ.ਐਲ.ਓਜ਼ ਰਾਹੀਂ ਆਪਣੀ ਮੈਪਿੰਗ ਜ਼ਰੂਰ ਕਰਵਾਉਣ।ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼.) ਨੂੰ ਵੀ ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਆਪਣਾ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
Trending
- ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ
- ਵੋਟਰ ਮੈਪਿੰਗ ਲਈ ਐਤਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ
- ਐਸ.ਡੀ.ਐਮ ਪਾਇਲ ਗੋਇਲ ਦੀ ਅਪੀਲ—ਵੋਟਰ 7 ਜੂਨ ਨੂੰ ਬੂਥਾਂ ‘ਤੇ ਪਹੁੰਚ ਕੇ ਕਰਵਾਉਣ ਮੈਪਿੰਗ
- ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ
- ਕੈਬਨਿਟ ਮੰਤਰੀ ਸੌਂਦ, ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ
- 3 Punjab Girls Bn NCC ਨੇ VUCA ਕੈਂਪ ਵਿੱਚ ਵਿਦਿਆਰਥੀਆਂ ਨੂੰ NCC ਅਤੇ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ
- 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ – ਵਿਧਾਇਕ ਗਿਆਸਪੁਰਾ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ


