ਲੁਧਿਆਣਾ, 18 ਫਰਵਰੀ – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਲੁਧਿਆਣਾ ਦੇ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਲਾਲ ਸਬੰਧਤ ਜੱਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੌਰਾਨ ਨਗਰ ਨਿਗਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨlਵਾਈਸ ਚੇਅਰਮੈਨ ਕਲਿਆਣ ਨੇ ਕਿਹਾ ਕਿ ਸਫਾਈ ਕਮਿਸ਼ਨ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡੱਟ ਕੇ ਖੜ੍ਹਾ ਰਹੇਗਾ।ਮੀਟਿੰਗ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇlਉਨ੍ਹਾਂ ਵੱਖ ਵੱਖ ਜਥੇਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ, ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਨਾਲ ਸੰਖੇਪ ਮੀਟਿੰਗ ਕੀਤੀ ਜਿੱਥੇ ਸਫਾਈ ਸੇਵਕਾਂ/ਸੀਵਰਮੇਂਨਾ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇਣ ਲਈ ਨਿਰਦੇਸ਼ ਦਿੱਤੇl
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


