ਜਲੰਧਰ, 23 ਜਨਵਰੀ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰੈਜੀਮੈਂਟ ਦੀ ਟੀਮ ‘ਹਾਰਦਿਕ ਮਿਲਨ’ ਪ੍ਰੋਗਰਾਮ ਤਹਿਤ 30 ਅਤੇ 31 ਜਨਵਰੀ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਮੌਕੇ ’ਤੇ ਹੱਲ ਕਰਨ ਦੇ ਮੰਤਵ ਪਹੁੰਚ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜੈਕ ਰਾਈਫਲ ਰਿਕਾਰਡ ਵੱਲੋਂ ਵੀ 27 ਜਨਵਰੀ ਨੂੰ ‘ਵੀ ਕੁਨੈਕਟ-ਵੀ ਕੇਅਰ’ ਪ੍ਰੋਗਰਾਮ ਤਹਿਤ ਵਰਚੂਅਲ ਕਾਨਫਰੰਸ ਰਾਹੀਂ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਮੌਕੇ ’ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਰਿਕਾਰਡ ਦਫ਼ਤਰ ਨਾਲ ਸਬੰਧਤ ਮੁਸ਼ਕਲਾਂ ਚਾਹੇ ਉਹ ਪੈਨਸ਼ਨ ਜਾਂ ਪਾਰਟ-2 ਆਰਡਰ ਨਾਲ ਸਬੰਧਤ ਹੋਣ, ਦੇ ਹੱਲ ਲਈ ਨਿਰਧਾਰਿਤ ਮਿਤੀ ’ਤੇ ਆਪਣੇ ਫੌਜੀ ਦਸਤਾਵੇਜ਼ਾਂ ਸਮੇਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪਹੁੰਚ ਕੇ ਮੌਕੇ ਦਾ ਲਾਭ ਉਠਾਉਣ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


