ਜਲੰਧਰ, 25 ਅਕਤੂਬਰ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਅੱਜ ਅਬਾਦਪੁਰਾ ਇਲਾਕੇ ਵਿੱਚ ਬਦਨਾਮ ਮਹਿਲਾ ਨਸ਼ਾ ਤਸਕਰਾਂ ਨਾਲ ਸੰਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਉਰਫ਼ ਭੰਬੋ ਅਤੇ ਮੋਹਿੰਦਰਜੀਤ ਕੌਰ ਉਰਫ਼ ਲੰਬੋ ਵਾਸੀ ਆਬਾਦਪੁਰਾ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਦੋਵੇਂ ਮਹਿਲਾਵਾਂ ਬਦਨਾਮ ਨਸ਼ਾ ਤਸਕਰ ਹਨ, ਜਿਨ੍ਹਾਂ ਵਿਚੋਂ ਮਨਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ 3 ਐਫ.ਆਈ.ਆਰ. ਅਤੇ ਮੋਹਿੰਦਰਜੀਤ ਕੌਰ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਇਕ ਐਫ.ਆਈ.ਆਰ. ਦਰਜ ਹੈ।

ਇਹ ਕਾਰਵਾਈ ਡਰੱਗ ਮਾਫ਼ੀਆ ਲਈ ਸਪਸ਼ਟ ਸੰਦੇਸ਼ ਹੈ ਕਿ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਗਰਿਕਾਂ ਨੂੰ ਨਸ਼ਿਆਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

Share.

“I’m a Newswriter, “I write about the trending news events happening all over the world.

Leave A Reply