ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ। ਖਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਹਨਾਂ ਬਜੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ।      ਉਹਨਾਂ  ਬੱਚਿਆਂ ਨੂੰ ਵੱਡਿਆਂ ਦੀ ਨਿਗਰਾਨੀ ਹੇਠ ਪਟਾਕੇ ਚਲਾਉਣ ਦੀ ਸਲਾਹ ਵੀ ਦਿੱਤੀ। 

ਉਹਨਾਂ ਕਿਹਾ ਕਿ ਪਟਾਖੇ ਚਲਾਉਣ ਸਮੇਂ ਪਾਣੀ ਦੀ ਬਾਲਟੀ ਆਪਣੇ ਕੋਲ ਭਰ ਕੇ ਰੱਖਣ। ਉਹਨਾਂ ਕਿਹਾ ਕਿ ਦਿਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ, ਬਲਕਿ ਸੂਚੀ ਕੱਪੜੇ ਪਹਿਨੇ ਜਾਣ। ਉਹਨਾਂ ਕਿਹਾ ਕਿ ਅਨਚੱਲੇ ਪਟਾਖਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਨਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਨਚੱਲੇ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ। ਉਹਨਾਂ ਕਿਹਾ ਕਿ ਪਟਾਖਿਆਂ ਨਾਲ ਅੱਖਾਂ ਦੀ ਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਵੱਡਿਆਂ ਦੀ ਨਿਗਰਾਨੀ ਅਤੇ ਅੱਖਾਂ ਤੋਂ ਦੂਰ ਰੱਖ ਕੇ ਹੀ ਚਲਾਓ। ਜੇਕਰ ਅੱਖਾਂ ਤੇ ਸੱਟ ਵੀ ਲੱਗ ਜਾਵੇ ਤਾਂ ਉੁਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣੇ ਚਾਹੀਦੇ ਹਨ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।ਉਹਨਾਂ ਮਿਠਾਈ ਵਿਕਰੇਤਾਵਾਂ ਨੂੰ ਸਾਫ਼ ਸੁਥਰੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਦਿਵਾਲੀ ਮੌਕੇ ਮਠਿਆਈਆਂ ਅਤੇ ਹੋਰ ਖਾਣ ਵਾਲੇ ਪਦਾਰਥਾਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਖਾਣ ਵਾਲੇ ਪਦਾਰਥਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕੇ ਮਿਲਵਾਟਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ।  ਸਿਹਤ ਵਿਭਾਗ ਵੱਲੋਂ ਮਾਹਿਰ ਡਾਕਟਰਾਂ ਦੀ ਟੀਮਾਂ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇਗਾ। 

Share.

“I’m a Newswriter, “I write about the trending news events happening all over the world.

Leave A Reply