ਜਲੰਧਰ, 10 ਮਈ : ਪੰਜਾਬ ਸਰਕਾਰ ਦੇ ਉਪਰਾਲੇ ਤਹਿਤ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਪਰਤੇ ਅਧਿਆਪਕਾਂ ਵੱਲੋਂ ਹਾਸਲ ਕੀਤੇ ਤਜਰਬੇ ਸਾਂਝੇ ਕਰਨ ਅਤੇ ਹੋਰਨਾਂ ਅਧਿਆਪਕਾਂ ਨੂੰ ਨਵੀਆਂ ਸਿੱਖਣ ਤਕਨੀਕਾਂ ਤੋਂ ਜਾਣੂ ਕਰਾਉਣ ਲਈ ਫਿਨਲੈਂਡ ਪੰਜਾਬ ਐਜੂਕੇਸ਼ਨ ਐਕਸੀਲੈਂਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ।ਜ਼ਿਲ੍ਹਾ ਸਿਖਿਆ ਅਫ਼ਸਰ (ਐ. ਸਿ.) ਜਲੰਧਰ ਹਰਜਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮਨੀਸ਼ ਸ਼ਰਮਾ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸੀ. ਟੀ. ਗਰੁੱਪ ਆਫ਼ ਇੰਸਟੀਟਿਊ਼ਨਜ਼ ਮਕਸੂਦਾਂ ਕੈਂਪਸ ਵਿਖੇ ਕਰਵਾਈ ਗਈ ਵਰਕਸ਼ਾਪ ਵਿੱਚ ਜ਼ਿਲ੍ਹੇ ਦੇ ਸਮੂਹ ਬੀ.ਪੀ.ਈ.ਓਜ਼ ਅਤੇ ਸੈਂਟਰ ਹੈਡ ਟੀਚਰਾਂ ਨੇ ਭਾਗ ਲਿਆ।ਵਰਕਸ਼ਾਪ ਵਿੱਚ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਵੱਲੋਂ ਨਵੀਆਂ ਸਿੱਖਣ ਤਕਨੀਕਾਂ ਬਾਰੇ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਜ਼ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪੰਜਾਬ ਸਰਕਾਰ ਦਾ ਇਹ ਉਪਰਾਲਾ ਕਾਰਗਰ ਸਾਬਿਤ ਹੋ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਦਮ ਸਦਕਾ ਹੁਣ ਤਕ ਜ਼ਿਲ੍ਹੇ ਦੇ 9 ਅਧਿਆਪਕਾਂ ਅਮਨਦੀਪ, ਪੰਕਜ ਸ਼ਰਮਾ, ਕਮਲਜੀਤ ਸਿੰਘ ਧਾਮੀ, ਸੰਜੀਵ ਜੋਸ਼ੀ, ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਸੁਨੀਤਾ ਵਰਮਾ, ਮਨਜਿੰਦਰ ਕੌਰ, ਮਨਜੀਤ ਕੌਰ ਨੇ ਫਿਨਲੈਂਡ ਤੋਂ ਟ੍ਰੇਨਿੰਗ ਪ੍ਰਾਪਤ ਕੀਤੀ ਹੈ, ਜਿਨ੍ਹਾਂ ਵੱਲੋਂ ਅੱਜ ਆਪਣੇ ਤਜਰਬੇ ਵਿਸਥਾਰ ਨਾਲ ਅਧਿਆਪਕਾਂ ਦੇ ਨਾਲ ਸਾਂਝੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਨ੍ਹਾਂ ਨਵੀਆਂ ਸਿੱਖਣ ਤਕਨੀਕਾਂ ਦਾ ਲਾਭ ਉਠਾਉਣਾ ਚਾਹੀਦਾ ਹੈ।ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿੱਚ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ, ਪ੍ਰਦੀਪ ਪ੍ਰਿਤਪਾਲ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ ਕੰਗ, ਵਰਿੰਦਰਵੀਰ ਸਿੰਘ, ਪੰਕਜ ਸ਼ਰਮਾ, ਸੰਦੀਪ ਸਿੱਧੂ, ਬੀ.ਪੀ.ਈ.ਓ. ਬੀ. ਕੇ ਮਹਿਮੀ ਅਤੇ ਸਮੂਹ ਬੀ ਪੀ ਈ ਓ ਸਾਹਿਬਾਨ ਨੇ ਵਡਮੁੱਲਾ ਸਹਿਯੋਗ ਦਿੱਤਾ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


