ਲੁਧਿਆਣਾ 25 ਫਰਵਰੀ
ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ਤਾ ਅਤੇ ਸੰਚਾਰੂ ਢੰਗ ਨਾਲ ਚਲਾਉਣ ਲਈ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਬਚਤ ਭਵਨ ਵਿਖੇ ਚੇਅਰਮੈਨ ਅਧੀਨ ਸੇਵਾਵਾ ਕਮੇਟੀ ਵਿਧਾਨ ਸਭਾ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਸਿੱਖਿਆ ਵਿਭਾਗ ਦੇ ਸੈਕਟਰੀ ਅਤੇ ਹੋਰ ਵਿਭਾਗ ਨਾਲ ਸੰਬੰਧਿਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਏਡੀਸੀ, ਜਿਲਾ ਸਿੱਖਿਆ ਅਫਸਰ ਅਤੇ ਵੱਖ ਵੱਖ ਸਕੂਲਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਪਹੁੰਚੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਡੀਸੀ ਦੀ ਮੌਜੂਦਗੀ ਵਿੱਚ ਹਦਾਇਤਾਂ ਜਾਰੀ ਕਰਦਿਆਂ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਨੇ ਆਖਿਆ ਕਿ ਮਾਪਿਆਂ ਨੂੰ ਹਰ ਸਾਲ ਫੀਸਾਂ ਦੇ ਵਾਧੇ ਦਾ ਸਾਹਮਣਾ ਕਰਨਾ ਪੈਂਦਾ ਹੈ। ਸਕੂਲ ਮਾਪਿਆਂ ਕੋਲੋਂ ਲੁਕਵੇ ਢੰਗ ਨਾਲ ਕਦੇ ਬਿਲਡਿੰਗ ਫੰਡ, ਜਰਨੇਟਰ ਦਾ ਖਰਚਾ, ਏਸੀ ਦਾ ਖਰਚਾ, ਸਪੋਰਟਸ ਖਰਚਾ ਵਗੈਰਾ ਵਸੂਲ ਕਰਦੇ ਹਨ, ਜਿਨਾਂ ਨੂੰ ਹੁਣ ਸਕੂਲਾਂ ਨੂੰ ਬੰਦ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਅਗਰ ਕੋਈ ਸਕੂਲ ਅਣਗਹਿਲੀ ਜਾਂ ਮਨਮਾਨੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਵੇਗੀ। ਚੇਅਰਮੈਨ ਸਿੱਧੂ ਨੇ ਡੀਸੀ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਸਮੇਂ ਸਮੇਂ ਤੇ ਸਕੂਲਾਂ ਵਿੱਚ ਜਾ ਕੇ ਚੈਕਿੰਗ ਕਰਦੇ ਰਹਿਣ ਅਤੇ ਇਹ ਯਕੀਨੀ ਬਣਾਉਣ ਕਿ ਮਾਪੇ ਕਿਤਾਬਾਂ ਅਤੇ ਵਰਦੀਆਂ ਆਪਣੀ ਮਨ ਪਸੰਦ ਜਗਹਾ ਤੋਂ ਲੈ ਸਕਣ। ਉਹਨਾਂ ਕਿਹਾ ਕਿ ਸਕੂਲ ਮਾਪਿਆਂ ਉੱਤੇ ਕਿਤਾਬਾਂ ਅਤੇ ਵਰਦੀਆਂ ਲਈ ਦੁਵਾਵ ਨਹੀਂ ਬਣਾ ਸਕਣਗੇ। ਉਹਨਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਿਲੇਬਸ ਦੀਆਂ ਕਿਤਾਬਾਂ ਬਾਜ਼ਾਰਾਂ ਵਿੱਚੋਂ ਸੁਖਾਲੇ ਤੌਰ ਤੇ ਉਪਲਬਧ ਹੋ ਸਕਣ। ਇਸ ਵਕਤ ਵੱਖ ਵੱਖ ਸਕੂਲਾਂ ਵੱਲੋਂ ਪਹੁੰਚੇ ਪ੍ਰਿੰਸੀਪਲਾ ਵੱਲੋਂ ਚੇਅਰਮੈਨ ਕਲਵੰਤ ਸਿੰਘ ਸਿੱਧੂ ਅੱਗੇ ਸਕੂਲਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਦੱਸਿਆ ਗਿਆ, ਜਿਸ ਦਾ ਨੋਟਿਸ ਲੈਂਦੇ ਹੋਏ ਐਡਵੋਕੇਟ ਕੁਲਵੰਤ ਸਿੰਘ ਸਿੱਧੂ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੀਟਿੰਗ ਵਿੱਚ ਮਾਨਯੋਗ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਐਮਐਲਏ ਫਿਰੋਜਪੁਰ ਸ਼ਹਿਰੀ ਸ੍ਰੀ ਰਜਨੀਸ਼ ਦਈਆ, ਐਮਐਲਏ ਫਾਜਲਕਾ ਨਰਿੰਦਰ ਸਪਨਾ, ਐਮਐਲਏ ਜਲੰਧਰ ਕੈਂਟ ਪ੍ਰਗਟ ਸਿੰਘ ਵੀ ਹਾਜ਼ਰ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


