ਔਕਲੈਂਡ, 09 ਨਵੰਬਰ 2025-ਪੰਜਾਬ ਤੋਂ ਗੁਰਮਤਿ ਪ੍ਰਚਾਰ ਅਤੇ ਗੁਰਸੇਵਾ ਵਾਸਤੇ 10 ਮਹੀਨੇ ਪਹਿਲਾਂ ਇਥੇ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪਾਪਾਮੋਆ ਵਿਖੇ ਪੁੱਜੇ ਰਾਗੀ ਭਾਈ ਜੋਧਬੀਰ ਸਿੰਘ ਖਡੂਰ ਸਾਹਿਬ ਵਾਲੇ, ਸਹਾਇਕ ਰਾਗੀ ਭਾਈ ਰਣਜੀਤ ਸਿੰਘ ਅਤੇ ਤਬਲਾ ਵਾਦਕ ਭਾਈ ਪ੍ਰਕਾਸ਼ ਸਿੰਘ ਨੂੰ ਅੱਜ ਹਫਤਾਵਾਰੀ ਦੀਵਾਨ ਉਪਰੰਤ ਪ੍ਰਬੰਧਕ ਕਮੇਟੀ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਰਾਗੀ ਜੱਥੇ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ, ਪਾਪਾਮੋਆ, ਨਿਊਜ਼ੀਲੈਂਡ ਵਿਖੇ ਲਗਭਗ 1ਦ ਮਹੀਨੇ ਤੱਕ ਕੀਰਤਨ ਦੀਆਂ ਸੇਵਾਵਾਂ ਨਿਭਾਈਆਂ। ਜੱਥੇ ਨੇ ਆਪਣੀ ਮਿੱਠੀ ਅਤੇ ਰਸ ਭਿੰਨੀ ਆਵਾਜ਼ ਰਾਹੀਂ ਸਮੂਹ ਸੰਗਤਾਂ ਨੂੰ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ਼ਰਧਾ ਦੇ ਰੰਗ ਵਿੱਚ ਰੰਗ ਦਿੱਤਾ। ਅੱਜ ਵਿਦਾਇਗੀ ਮੌਕੇ ਸੰਗਤ ਤੋਂ ਅਸੀਸਾਂ ਪ੍ਰਾਪਤ ਕੀਤੀਆਂਭਾਈ ਜੋਧਬੀਰ ਸਿੰਘ ਨੇ ਖਾਸ ਤੌਰ ’ਤੇ ਨੌਜਵਾਨ ਵੀਰਾਂ ਅਤੇ ਬੱਚਿਆਂ ਨੂੰ ਗੁਰਮਤਿ ਦੇ ਨਾਲ ਜੁੜਨ ਦੀ ਬੇਨਤੀ ਕੀਤੀ, ਵੱਧ ਤੋਂ ਵੱਧ ਗੁਰਬਾਣੀ ਪੜ੍ਹਨ ਅਤੇ ਆਪਣੇ ਜੀਵਨ ਵਿੱਚ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਇਸ ਸੰਦੇਸ਼ ਨੇ ਸੰਗਤਾਂ ਉੱਤੇ ਡੂੰਘਾ ਅਸਰ ਪਾਇਆ। ਸਮੂਹ ਪਾਪਾਮੋਆ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਭਾਈ ਜੋਧਬੀਰ ਸਿੰਘ ਦੇ ਸਮੂਹ ਜੱਥੇ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਬੇਅੰਤ ਅਸੀਸਾਂ ਅਤੇ ਅਥਾਹ ਸਤਿਕਾਰ ਮਿਲਿਆ। ਸੰਗਤਾਂ ਨੇ ਜੱਥੇ ਦੀ ਹਰ ਤਰ੍ਹਾਂ ਨਾਲ ਸੇਵਾ ਅਤੇ ਮਾਣ-ਸਨਮਾਨ ਕੀਤਾ। ਸੇਵਾਵਾਂ ਦੀ ਸਮਾਪਤੀ ਉਪਰੰਤ, ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਜੱਥੇ ਨੂੰ ਬੜੇ ਪਿਆਰ ਅਤੇ ਸਤਿਕਾਰ ਨਾਲ ਵਿਦਾਇਗੀ ਦਿੱਤੀ ਗਈ। ਇਸ ਤਰ੍ਹਾਂ ਇਹ ਧਾਰਮਿਕ ਦੌਰਾ ਗੁਰਮਤਿ ਸੰਗੀਤ ਦੀ ਮਹਿਕ ਅਤੇ ਅਧਿਆਤਮਿਕ ਰੰਗ ਬਿਖੇਰਦਾ ਹੋਇਆ ਸੰਪੰਨ ਹੋਇਆ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


