ਗੁਰਦਾਸਪੁਰ 4 ਮਾਰਚ 2026 : ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ‘ਤੇ ਆਧਾਰਿਤ ਐਕਸ਼ਨ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਹਾਲੇ ਨਹੀਂ ਕੀਤਾ ਜਾਵੇਗਾ।ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਹਨ ਕਿ ਇਸ ਐਨਕਾਊਂਟਰ ਦੀ ਜਾਂਚ ਸੀ.ਬੀ.ਆਈ. (CBI) ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਈ ਜਾਵੇ। ਇਸ ਮੁਕਾਬਲੇ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਪਰਿਵਾਰ ਅਤੇ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾਉਂਦਿਆਂ ਐਲਾਨ ਕੀਤਾ ਹੈ ਕਿ 9 ਮਾਰਚ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ), ਗੁਰਦਾਸਪੁਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਉੱਥੇ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


