ਸ੍ਰੀ ਆਨੰਦਪੁਰ ਸਾਹਿਬ, 25 ਨਵੰਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ ‘ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਅਨੁਸਾਰ ਵੱਡੇ ਪੱਧਰ ਉਤੇ ਮਨਾਇਆ ਜਾਵੇ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


