ਜਲੰਧਰ, 18 ਨਵੰਬਰ : ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜਲੰਧਰ ਵਿਖੇ ਆਉਣ ਵਾਲੇ ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਅਤੇ ਠਹਿਰਾਅ ਸਬੰਧੀ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦਾਸਪੁਰ ਤੋਂ ਚੱਲ ਕੇ 21 ਨਵੰਬਰ ਨੂੰ ਜਲੰਧਰ ਵਿਚ ਪ੍ਰਵੇਸ਼ ਕਰੇਗਾ ਅਤੇ ਰਾਤ ਨੂੰ ਗੁਰਦੁਆਰਾ ਸੰਤਗੜ੍ਹ ਸਾਹਿਬ ਜਲੰਧਰ ਸ਼ਹਿਰ ਵਿਖੇ ਵਿਸ਼ਰਾਮ ਕਰੇਗਾ। 21 ਨਵੰਬਰ ਨੂੰ ਇਸੇ ਦਿਨ ਗੁਰਦੁਆਰਾ ਸੰਤਗੜ੍ਹ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ।
ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 22 ਨਵੰਬਰ ਸਵੇਰੇ 8 ਵਜੇ ਗੁਰਦੁਆਰਾ ਸੰਤਗੜ੍ਹ ਸਾਹਿਬ ਤੋਂ ਚੱਲ ਕੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਤੋਂ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵੱਲ ਚਾਲੇ ਪਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸ਼ਾਨਦਾਰ ਅਤੇ ਸ਼ਰਧਾਪੂਰਵਕ ਸਵਾਗਤ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਅਸਥਾਨ ਦੇ ਮੁਖੀ ਸੰਤ ਬਾਬਾ ਭਗਵਾਨ ਸਿੰਘ ਜੀ ਹਰਖੋਵਾਲੀਏ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਏ.ਡੀ.ਸੀ.ਪੀ. ਸੁਖਜਿੰਦਰ ਸਿੰਘ, ਏ.ਸੀ.ਪੀ. ਟ੍ਰੈਫਿਕ ਜਸਜੋਤ ਸਿੰਘ, ਏ.ਸੀ.ਪੀ. ਮਨਮੋਹਨ ਸਿੰਘ, ਆਤਮ ਪ੍ਰਕਾਸ਼ ਸਿੰਘ ਬਬਲੂ, ਆਈ.ਐਸ. ਬੱਗਾ, ਨਰਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ ਸਮੇਤ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


