ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


