ਦੋਰਾਹਾ, (ਲੁਧਿਆਣਾ), 8 ਅਪ੍ਰੈਲ:ਹਲਕਾ ਪਾਇਲ ਤੋਂ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਦੋਰਾਹਾ ਦੇ ਵਾਰਡ ਨੰਬਰ 4 ਅਤੇ 5 ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਕਰੀਬ 36.21 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਗੁਰਦਰਸ਼ਨ ਕੁਮਾਰ ਸ਼ਰਮਾ ਵੀ ਮੌਜੂਦ ਸਨ।ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਦੋਰਾਹਾ ਦੇ ਵਾਰਡ ਨੰ: 04 ਵਿਖੇ ਸੰਤ ਸਵਰਨ ਸਿੰਘ ਦੇ ਘਰ ਤੋਂ ਪੂਰਨ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ ‘ਤੇ ਕਰੀਬ 8.51 ਲੱਖ ਰੁਪਏ ਦੀ ਲਾਗਤ ਅਤੇ ਵਾਯੂ ਦੀ ਦੁਕਾਨ ਤੋਂ ਗੁੱਡੂ ਖਾਨ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ ‘ਤੇ ਕਰੀਬ 7.88 ਲੱਖ ਰੁਪਏ ਦੀ ਲਾਗਤ ਆਵੇਗੀ। ਇਸੇ ਤਰ੍ਹਾਂ ਦੋਰਾਹਾ ਦੇ ਵਾਰਡ ਨੰ: 05 ਵਿਖੇ ਰਜਿੰਦਰਪਾਲ ਦੇ ਘਰ ਤੋਂ ਪ੍ਰੇਮ ਮੋਟਰ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ ‘ਤੇ ਕਰੀਬ 9.95 ਲੱਖ ਰੁਪਏ ਦੀ ਲਾਗਤ ਅਤੇ ਰਵੀ ਮਹਿਤਾ ਦੇ ਘਰ ਤੋਂ ਹਜਾਰਾ ਲਾਲ ਤੇ ਸਿੰਗਾਰਾ ਲਾਲ ਦੇ ਘਰ ਤੱਕ ਇੰਟਰਲਾਕ ਟਾਈਲਾਂ ਲਗਾਉਣ ‘ਤੇ ਕਰੀਬ 9.87 ਲੱਖ ਰੁਪਏ ਦੀ ਲਾਗਤ ਆਵੇਗੀ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਮਨਵਿੰਦਰ ਸਿੰਘ ਗਿਆਸਪੁਰਾ ਨੇ ਨਗਰ ਕੌਂਸਲ ਦੋਰਾਹਾ ਦੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਾਰਡਾਂ ਦੀਆਂ ਗਲੀਆਂ ਨੂੰ ਪੱਕਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਅਤੇ ਮੌਕੇ ’ਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।ਵਿਧਾਇਕ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਇਲ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਜਨ ਸਹੂਲਤਾਂ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਸ਼ਹਿਰ ਅਤੇ ਪਿੰਡ ਤਰੱਕੀ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਮਿਸਾਲ ਬਣ ਸਕੇ। ਇਸ ਮੌਕੇ ਉਨ੍ਹਾਂ ਇਲਾਕੇ ਵਾਸੀਆਂ ਨਾਲ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


