ਲੁਧਿਆਣਾ, 31 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਪਿੰਡ ਹਾੜ੍ਹੀਆਂ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਸਥਾਨਕ ਵਸਨੀਕਾਂ ਦੇ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਜਿੱਥੇ ਇਤਿਹਾਸਿਕ ਫੈਸਲੇ ਲੈਂਦਿਆਂ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਵਿੱਚ ਸਿੱਖਿਆ, ਸੜਕੀ ਬੁਨਿਆਦੀ ਢਾਂਚਾ, ਹੋਰ ਵੱਡੇ ਪ੍ਰੋਜੈਕਟ ਅਤੇ ਸਿਹਤ ਸਹੂਲਤਾਂ ਸ਼ਾਮਲ ਹਨ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਮੁਫ਼ਤ ਕੀਤਾ ਜਾਣਾ ਹੈ।
Trending
- ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ
- ਚੇਅਰਮੈਨ ਗਿੱਲ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ*
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


