ਜਲੰਧਰ, 23 ਜੂਨ : ਏ.ਡੀ.ਜੀ.ਪੀ. ਸਟੇਟ ਆਰਮਡ ਪੁਲਿਸ, ਜਲੰਧਰ ਐਮ.ਐਫ. ਫਰੂਕੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਕਮਾਂਡੈਂਟ ਸਿਖ਼ਲਾਈ ਮਨਦੀਪ ਸਿੰਘ ਗਿੱਲ ਦੀ ਰਹਿਨੁਮਾਈ ਹੇਠ 12ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਪੀ.ਏ.ਪੀ. ਕੈਂਪਸ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਟੇਟ ਆਰਮਡ ਪੁਲਿਸ ਦੇ ਵੱਖ-ਵੱਖ ਰੈਂਕਾ ਦੇ ਤਕਰੀਬਨ 350 ਅਧਿਕਾਰੀ/ਕਰਮਚਾਰੀ ਸ਼ਾਮਿਲ ਹੋਏ।ਇਸ ਮੌਕੇ ਕਮਾਂਡੈਟ ਨੇ ਯੋਗ ਅਭਿਆਸ ਵਿੱਚ ਭਾਗ ਲੈ ਰਹੇ ਅਫ਼ਸਰਾਂ ਅਤੇ ਜਵਾਨਾਂ ਨੂੰ ਯੋਗ ਦੇ ਫਾਇਦਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਭੱਜ-ਦੌੜ ਵਾਲੇ ਯੁੱਗ ਵਿੱਚ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਫਾਇਦੇਮੰਦ ਹੈ। ਸਮਾਗਮ ਵਿੱਚ ਯੋਗ ਇੰਸਟਰਕਟਰਾਂ ਵੱਲੋਂ ਸਾਰੇ ਅਫ਼ਸਰਾਂ ਤੇ ਜਵਾਨਾਂ ਨੂੰ ਯੋਗ ਦੇ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਗਿਆ।ਇਸ ਮੌਕੇ ਦਵਿੰਦਰ ਸਿੰਘ ਸੈਣੀ, ਡੀ.ਐਸ.ਪੀ. ਸਿਖ਼ਲਾਈ, ਇੰਸਪੈਕਟਰ ਰਛਪਾਲ ਸਿੰਘ ਸੀ.ਡੀ.ਆਈ, ਇੰਸਪੈਕਟਰ ਸੁਰਿੰਦਰ ਸਿੰਘ ਸੀ.ਐਸ.ਆਈ ਅਤੇ ਆਰ.ਟੀ.ਸੀ ਸਟਾਫ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


