ਲੁਧਿਆਣਾ, 5 ਫਰਵਰੀ:ਲੁਧਿਆਣਾ ਵਿਖੇ ਚੱਲ ਰਿਹਾ 7-ਰੋਜ਼ਾ ‘ਯੁਵਾ ਆਪਦਾ ਮਿੱਤਰ’ ਸਿਖਲਾਈ ਕੈਂਪ ਵੀਰਵਾਰ ਨੂੰ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਸਮਾਪਤੀ ਸਮਾਰੋਹ ਦੌਰਾਨ 230 ਵਲੰਟੀਅਰਾਂ ਜਿਨ੍ਹਾਂ ਵਿੱਚ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ) ਦੇ 218 ਵਲੰਟੀਅਰ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ (ਐਨ.ਵਾਈ.ਕੇ.ਐਸ) ਦੇ 12 ਵਲੰਟੀਅਰ ਨੂੰ ‘ਫਸਟ ਰਿਸਪੌਂਡਰ’ ਵਜੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਫੈਲੋਸ਼ਿਪ ਅਫ਼ਸਰ ਸ਼੍ਰੀ ਅੰਬਰ ਬੰਦੋਪਾਧਿਆਏ ਨੇ ਇਸ ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਲੰਟੀਅਰਾਂ ਨੂੰ ਦੇਸ਼ ਦੀ ਸੇਵਾ ਲਈ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਵਲੰਟੀਅਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਜਿਸ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ।ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮ.ਜੀ.ਸੀ.ਪੀ.ਏ) ਪ੍ਰੋ. ਡਾ. ਜੋਗ ਸਿੰਘ ਭਾਟੀਆ ਨੇ ਮੁੱਖ ਮਹਿਮਾਨ ਨੂੰ ਸਤਿਕਾਰ ਵਜੋਂ ‘ਟੋਕਨ ਆਫ਼ ਲਵ’ ਭੇਂਟ ਕੀਤਾ ਅਤੇ ਸਮੂਹ ਵਲੰਟੀਅਰਾਂ ਨੂੰ ਉਨ੍ਹਾਂ ਦੇ ਸੁਨੇਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਇੰਸਟ੍ਰਕਟਰ ਟੀਮ ਹਰਕੀਰਤ ਸਿੰਘ ਅਰੋੜਾ (ਟ੍ਰੇਨਿੰਗ ਕੋਆਰਡੀਨੇਟਰ), ਮਨਜੋਤ ਕੌਰ, ਸੁਖਚੈਨ ਸਿੰਘ, ਕੋਮਲ, ਦੀਨਾਕਸ਼ੀ, ਪੂਜਾ, ਦਵਿੰਦਰ ਕੌਰ, ਜੌਹਨਸਨ, ਮਨਦੀਪ ਕੁਮਾਰ, ਰਣਜੀਤ ਸਿੰਘ ਭਾਟੀਆ ਅਤੇ ਸਲੋਨੀ ਸ਼ਰਮਾ ਵੀ ਹਾਜ਼ਰ ਸੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


