ਜਲੰਧਰ, 23 ਅਪ੍ਰੈਲ : ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 24 ਅਪ੍ਰੈਲ 2026 ਨੂੰ ਰਾਤ 8 ਵਜੇ ਕੇਵਲ ਖਾਲਸਾ ਕਾਲਜ ਫਾਰ ਵੂਮੈਨ ਕੈਂਪਸ, ਜਲੰਧਰ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕ ਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਇਕ ਮੀਟਿੰਗ ਕਰਦਿਆਂ ਮੌਕ ਡਰਿੱਲ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ ਅਤੇ ਕਮਾਂਡੈਂਟ ਜਸਕਰਨ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੇ ਕੈਂਪਸ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਏਅਰ ਰੇਡ ‘ਚਿਤਾਵਨੀ ਸਿਗਨਲ’ ਨਾਲ ਸ਼ੁਰੂ ਹੋਵੇਗੀ, ਜੋ ਕਿ ਸਾਇਰਨਾਂ (2 ਮਿੰਟ ਲਈ ਉੱਚ-ਨੀਵੀਂ ਆਵਾਜ਼) ਰਾਹੀਂ ਦਿੱਤਾ ਜਾਵੇਗਾ। ਸ਼੍ਰੀ ਵਾਲੀਆ ਨੇ ਦੱਸਿਆ ਕਿ ਕਾਲਜ ਕੈਂਪਸ ਵਿਖੇ ਬਲੈਕਆਊਟ ਕੀਤਾ ਜਾਵੇਗਾ। ਬਲੈਕਆਊਟ ਦੌਰਾਨ ਸਾਰੀਆਂ ਲਾਈਟਾਂ ਬੰਦ ਕੀਤੀਆਂ ਜਾਣਗੀਆਂ। ਮੌਕ ਐਕਸਰਸਾਈਜ਼ ਪੂਰੀ ਹੋਣ ਉਪਰੰਤ ਇੱਕ ‘ਆਲ ਕਲੀਅਰ’ ਸਿਗਨਲ ਵਜਾਇਆ ਜਾਵੇਗਾ (2 ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ), ਜੋ ਕਿ ਮੌਕ ਐਕਸਰਸਾਈਜ਼ ਦੀ ਸਮਾਪਤੀ ਦਾ ਸੰਕੇਤ ਹੋਵੇਗਾ।ਸ਼੍ਰੀ ਵਾਲੀਆ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਦੌਰਾਨ ਸਬੰਧਤ ਵਿਭਾਗਾਂ ਦੇ ਤਾਲਮੇਲ ਨਾਲ ਅੱਗ ਬੁਝਾਊ ਕਾਰਵਾਈ, ਖੋਜ ਅਤੇ ਬਚਾਅ ਕਾਰਜ, ਫਸਟ-ਏਡ ਅਤੇ ਡਾਕਟਰੀ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦੀ ਰਿਹਰਸਲ ਕੀਤੀ ਜਾਵੇਗੀ।ਉਨ੍ਹਾਂ ਸਪਸ਼ਟ ਕੀਤਾ ਕਿ ਬਲੈਕ ਆਊਟ ਮੌਕ ਡਰਿੱਲ ਐਕਸਰਸਾਈਜ਼ ਲਈ ਕੇਵਲ ਖਾਲਸਾ ਕਾਲਜ ਫਾਰ ਵੁਮੈਨ ਦੀ ਹੀ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਕਿਸੇ ਵੀ ਸ਼ਹਿਰ, ਪਿੰਡ ਜਾਂ ਕਿਸੇ ਹੋਰ ਕਿਸੇ ਵੀ ਸਥਾਨ ’ਤੇ ਮੌਕ ਡਰਿੱਲ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੌਰਾਨ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ, ਕਿਉਂਕਿ ਇਹ ਸਿਵਲ ਡਿਫੈਂਸ ਤਿਆਰੀ ਦੀ ਜਾਂਚ ਲਈ ਇੱਕ ਰੁਟੀਨ ਡਰਿੱਲ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮੌਕ ਡਰਿੱਲ ਵਿਭਾਗਾਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਜਾਗਰੂਕਤਾ ਪੈਦਾ ਕਰਨ ਲਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।ਮੀਟਿੰਗ ਵਿੱਚ ਸਿਵਲ ਸਰਜਨ ਡਾ. ਰਾਜੇਸ਼ ਗਰਗ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਤੋਂ ਇਲਾਵਾ ਪੁਲਿਸ, ਸਿਵਲ ਡਿਫੈਂਸ, ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


