ਬੱਚਿਆਂ ਦੇ ਸਰਵਪੱਖੀ ਵਿਕਾਸ ‘ਚ ਅਧਿਆਪਕਾਂ ਤੇ ਮਾਪਿਆਂ ਦੀ ਅਹਿਮ ਭੂਮਿਕਾ: ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਆਲੋਵਾਲ, ਨਕੋਦਰ ਵਿਖੇ ਮੈਗਾ ਪੀ.ਟੀ.ਐਮ. ‘ਚ ਕੀਤੀ ਸ਼ਿਰਕਤ ਜਲੰਧਰ, 20 ਦਸੰਬਰ : ਪੰਜਾਬ ਸਰਕਾਰ ਦੇ ਉਪਰਾਲੇ ਮੈਗਾ ਪੀ.ਟੀ.ਐਮ. ਤਹਿਤ ਸਰਕਾਰੀ ਸਕੂਲ ਅਲੋਵਾਲ, ਨਕੋਦਰ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।ਇਸ ਮੌਕੇ ਓਂਕਾਰ ਸਿੰਘ ਬਰਾੜ, ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਨਕੋਦਰ ਅਤੇ ਹਰਮਿੰਦਰ ਸਿੰਘ, ਸਬ ਇੰਸਪੈਕਟਰ ਅਤੇ ਮੁੱਖ ਅਫ਼ਸਰ ਥਾਣਾ ਸਿਟੀ ਨਕੋਦਰ ਵੀ ਮੌਜੂਦ ਸਨ।ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਅਤਿ ਮਹੱਤਵਪੂਰਣ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਬੱਚਿਆਂ ਵਿੱਚ ਸਿਰਫ਼ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਵੀ ਵਿਕਸਿਤ ਕਰਨੇ ਚਾਹੀਦੇ ਹਨ।ਐਸ.ਐਸ.ਪੀ. ਸ਼੍ਰੀ ਵਿਰਕ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਨੂੰ ਸਹੀ ਦਿਸ਼ਾ, ਸਕਾਰਾਤਮਕ ਸੋਚ ਅਤੇ ਮਿਹਨਤ ਦੀ ਪ੍ਰੇਰਨਾ ਦੇ ਕੇ ਹੀ ਇੱਕ ਉਜਵਲ ਭਵਿੱਖ ਵੱਲ ਅਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਈ ਰੱਖਣ ਅਤੇ ਉਨ੍ਹਾਂ ਦੀ ਪੜ੍ਹਾਈ ਤੇ ਵਿਹਾਰ ‘ਤੇ ਨਿਰੰਤਰ ਧਿਆਨ ਦਿੱਤਾ ਜਾਵੇ।ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਅਜਿਹੇ ਸਹਿਯੋਗਾਤਮਕ ਅਤੇ ਜਾਗਰੂਕਤਾ ਭਰੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


