ਲੁਧਿਆਣਾ, 22 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 35 ਦੇ ਮਹਾਸਿੰਘ ਨਗਰ ਵਿੱਚ ਲੰਬੇ ਸਮੇਂ ਤੋਂ ਲੰਬਿਤ ਪਈ ਸੜਕ ਨਿਰਮਾਣ ਦੀ ਮੰਗ ਨੂੰ ਪੂਰਾ ਕਰਦਿਆਂ ਪ੍ਰੋਜੈਕਟ ਦੀ ਸ਼ੁਰੁਆਤ ਕਰਵਾਈ।ਲਗਭਗ 43 ਲੱਖ ਰੁਪਏ ਦੀ ਲਾਗਤ ਵਾਲੇ ਇਸ ਵਿਕਾਸ ਕਾਰਜ ਅਧੀਨ ਇਲਾਕੇ ਦੀਆਂ ਸੜਕਾਂ ਨੂੰ ਆਰ ਐਮ ਸੀ ਨਾਲ ਮਜ਼ਬੂਤ ਅਤੇ ਆਧੁਨਿਕ ਬਣਾਇਆ ਜਾਵੇਗਾ, ਜਿਸ ਨਾਲ ਇਲਾਕੇ ਦੀ ਤਸਵੀਰ ਬਦਲ ਜਾਵੇਗੀ।ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਖਰਾਬ ਸੜਕਾਂ ਕਾਰਨ ਉਹਨਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਹਾਲਤ ਬਹੁਤ ਹੀ ਗੰਭੀਰ ਹੋ ਜਾਂਦੀ ਸੀ ਅਤੇ ਲੋਕਾਂ ਨੂੰ ਕਾਫੀ ਦਿਕ਼ਤਾਂ ਝੱਲਣੀਆਂ ਪੈਂਦੀਆਂ ਸਨ।ਹੁਣ ਸੜਕ ਨਿਰਮਾਣ ਕੰਮ ਸ਼ੁਰੂ ਹੋਣ ਨਾਲ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਲੋਕਾਂ ਨੇ ਇਸ ਉਪਰਾਲੇ ਲਈ ਵਾਰਡ ਨੰਬਰ 35 ਦੀ ਕੌਂਸਲਰ ਪ੍ਰਭਜੋਤ ਕੌਰ ਧੁੰਨਾ ਅਤੇ ਹਲਕਾ ਦੱਖਣੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
Trending
- ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਤੇ ਵਿਸ਼ਵ ਭਾਈਚਾਰੇ ਦੇ ਸਦੀਵੀ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ
- ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਸਪਲਾਈ ਲਈ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਕੀਤੀ ਸ਼ੁਰੂਆਤ
- Satluj ਫ਼ਿਲਮ ਬਾਰੇ ਕੇਂਦਰ ਸਰਕਾਰ ਦਾ ਐਕਸ਼ਨ; ਕਮੇਟੀ ਦਾ ਕਰ ਦਿੱਤਾ ਗਠਨ
- ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
- ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ
- ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ
- ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ


