ਪਟਿਆਲਾ, 16 ਮਾਰਚ 2026- ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਂਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਪ ਸਰਕਾਰ ਦਾ ਮੁੱਖ ਮਕਸਦ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਕ, “ਹਰ ਆਮ ਵਿਅਕਤੀ ਨੂੰ ਹਰੇਕ ਸਰਕਾਰੀ ਸਹੂਲਤ ਪਹਿਲ ਦੇ ਅਧਾਰ ‘ਤੇ ਮਿਲਣੀ ਚਾਹੀਦੀ ਹੈ। ਇਸੇ ਤਹਿਤ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਇਹ ਵਾਧਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਮਿਆਰੀ ਆਵਾਜਾਈ ਸਹੂਲਤ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ।”ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਹਿਲੇ ਪੜਾਅ ਵਿੱਚ ਬਹੁਤ ਹੀ ਜਲਦ ਨਵੀਂਆਂ ਬੱਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਵੱਖ-ਵੱਖ ਰੂਟਾਂ ‘ਤੇ ਰਵਾਨਾ ਕੀਤਾ ਜਾਵੇਗਾ। ਇਨ੍ਹਾਂ ਬੱਸਾਂ ਦੇ ਆਉਣ ਨਾਲ ਪੰਜਾਬ ਦੇ ਹਰੇਕ ਕਸਬੇ ਨੂੰ ਸਰਕਾਰੀ ਬੱਸ ਸਰਵਿਸ ਨਾਲ ਜੋੜਿਆ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸੂਬੇ ਵਿੱਚ ਸਰਕਾਰੀ ਆਵਾਜਾਈ ਸੇਵਾਵਾਂ ਨੂੰ ਇੰਨਾ ਮਜ਼ਬੂਤ ਕੀਤਾ ਜਾ ਰਿਹਾ ਹੈ ਕਿ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ, ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


