Author: onpoint channel

“I’m a Newswriter, “I write about the trending news events happening all over the world.

ਚੰਡੀਗੜ੍ਹ  7 ਜਨਵਰੀ 2026- ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

Read More

ਮਾਲੇਰਕੋਟਲਾ 07 ਜਨਵਰੀ 2026- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਅਜਾਦੀ ਖਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਜ਼ਿਲਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ, ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।  ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,…

Read More

ਜਲੰਧਰ, 6 ਜਨਵਰੀ : ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਵਿੱਚ ਮਹੀਨੇ ਤੋਂ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਗਈ ।ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਡੀ.ਐਲ.ਐਸ.ਏ. ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਲਾਮਬੰਦ ਕਰਨਾ ਅਤੇ ਕਾਨੂੰਨੀ ਸਹਾਇਤਾ, ਮੁੜ ਵਸੇਬਾ ਸੇਵਾਵਾਂ ਅਤੇ ਆਮ…

Read More

ਜਲੰਧਰ, 6 ਜਨਵਰੀ: ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਟੀਮਾਂ…

Read More

ਜਲੰਧਰ, 6 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਥੇ ਜਲੰਧਰ ਕੁੰਜ ਸਥਿਤ ਮੇਅਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਨੂੰ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਨੋਦ ਕੁਮਾਰ ਧੀਰ ਜੀ ਦੇ…

Read More

ਜਲੰਧਰ, 6 ਜਨਵਰੀ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜਲੰਧਰ ਵਿੱਚ ਇੱਕ ਹੋਰ ਫੈਸਲਾਕੁੰਨ ਕਾਰਵਾਈ ਕੀਤੀ ਗਈ। ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਰਾਜਨ ਨਗਰ ਵਿਖੇ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ-2 ਹਰਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ.ਪੱਛਮੀ ਆਤਿਸ਼ ਭਾਟੀਆ ਵੱਲੋਂ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਨਰਿੰਦਰ ਕੁਮਾਰ ਉਰਫ਼ ਬਾਬਾ ਵਾਸੀ ਰਾਜਨ ਨਗਰ ਦੀ…

Read More

ਲੁਧਿਆਣਾ, 06 ਜਨਵਰੀ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਵੈਸ਼ਨੋ ਕਲੋਨੀ ਵਿੱਚ ਇੱਕ ਨਵੀਂ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਨਾ, ਕੌਂਸਲਰ ਹਰਜਿੰਦਰ ਬਾਲੀ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ। ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 32 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ…

Read More

ਲੁਧਿਆਣਾ, 06 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਨਗਰ ਕੌਂਸਲ ਸਾਹਨੇਵਾਲ ਅਧੀਨ ਵਾਰਡ ਨੰ.2 ਵਿਖੇ ਨਵੇਂ ਪਾਰਕ ਦੇ ਨਿਰਮਾਣ ਕਾਰਜ਼ਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ, ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇੱਥੇ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਬਣੇ ਛੱਪੜ ਨੂੰ ਬੰਦ ਕਰਵਾ ਕੇ ਨਵਾਂ ਪਾਰਕ ਬਣਾਇਆ ਜਾ ਰਿਹਾ ਹੈ ਜਿਸਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰਾਂ ਵਿਕਾਸ ਦੀਆਂ ਲੀਹਾਂ ‘ਤੇ ਚੱਲ ਰਿਹਾ ਹੈ ਜਿਸਦੇ ਤਹਿਤ ਪਿੰਡਾਂ, ਸ਼ਹਿਰਾ ਅਤੇ ਕਸਬਿਆ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ…

Read More

ਚੰਡੀਗੜ੍ਹ/ ਲੁਧਿਆਣਾ, 06 ਜਨਵਰੀ – ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ…

Read More

ਲੁਧਿਆਣਾ, 6 ਜਨਵਰੀ: ‘ਮਿਸ਼ਨ ਜੀਵਨੀ’, ਇੱਕ ਜ਼ਿਲ੍ਹਾ ਪੱਧਰੀ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਵਾਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਰੋਕਣਾ ਹੈ। ਇਸ ਮਿਸ਼ਨ ਨੂੰ ਅੱਜ ਪ੍ਰਸ਼ਾਸਨ ਦੁਆਰਾ ਰਸਮੀ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਮਿਸ਼ਨ ਜੀਵਨੀ ਨੀਤੀ ਦਸਤਾਵੇਜ਼ ਪੁਸਤਿਕਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੁਆਰਾ ਸਹਾਇਕ ਕਮਿਸ਼ਨਰ (ਯੂ.ਟੀ) ਪ੍ਰਗਤੀ ਵਰਮਾ, ਸਿਵਲ ਸਰਜਨ ਡਾ. ਰਮਨਦੀਪ ਕੌਰ, ਮੁੱਖ ਕਾਰਡੀਓਲੋਜਿਸਟ ਡਾ. ਬਿਸ਼ਵ ਮੋਹਨ, ਡੀ.ਐਫ.ਪੀ.ਓ ਡਾ. ਅਮਨਪ੍ਰੀਤ ਅਤੇ ਮਿਸ਼ਨ ਕੋਆਰਡੀਨੇਟਰ ਸ਼ਵੇਤਾ ਸ਼ਰਮਾ ਦੇ ਨਾਲ ਜਾਰੀ ਕੀਤੀ ਗਈ ਜਿਸ ਵਿੱਚ ਮਿਸ਼ਨ ਦੇ ਉਦੇਸ਼ਾਂ, ਲਾਗੂਕਰਨ ਢਾਂਚੇ ਅਤੇ ਹਿੱਸੇਦਾਰਾਂ ਦੀਆਂ ਭੂਮਿਕਾਵਾਂ ਦੀ ਰੂਪਰੇਖਾ ਦਿੱਤੀ ਗਈ ਹੈ। ਲਾਂਚ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ…

Read More