- ਜੀ.ਐਨ.ਆਈ.ਐਮ.ਟੀ. ’ਚ ਰੋਜ਼ਗਾਰ ਮੇਲੇ ਦਾ ਆਯੋਜਨ 20 ਮਾਰਚ ਨੂੰ
- ਕੈਬਨਿਟ ਮੰਤਰੀ ਸੌਂਦ ਨੇ ਹਲਕਾ ਖੰਨਾ ਵਿੱਚ 6.83 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
- ਵਿਸ਼ੇਸ਼ ਰੋਜ਼ਗਾਰ ਮੇਲਾ ਤੇ ਸਵੈ ਰੋਜ਼ਗਾਰ ਕੈਂਪ 20 ਮਾਰਚ ਨੂੰ ਨਕੋਦਰ ਵਿਖੇ
- ਜ਼ਿਲ੍ਹੇ ਦੀ ਅੰਦਰ ਆਉਂਦੇ ਦਰਿਆਵਾਂ, ਉਨ੍ਹਾਂ ਦੇ ਕੁਦਰਤੀ ਰਸਤੇ, ਪਾਣੀ ਦੇ ਵਹਾਅ ਵਾਲੇ ਖੇਤਰ ’ਚ ਬਿਨਾਂ ਕਿਸੇ ਪੂਰਵ ਪ੍ਰਵਾਨਗੀ ਦੇ ਕਿਸੇ ਵੀ ਕਿਸਮ ਦੇ ਵੱਡੇ ਰੁੱਖ਼ ਲਗਾਉਣ ’ਤੇ ਪਾਬੰਦੀ
- ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ
- ਆਮ ਆਦਮੀ ਨੂੰ ਲੁੱਟਣ ਪੱਟਣ ਵਾਲੇ ਮੁੱਦਿਆਂ ਤੋਂ ਬਠਿੰਡਾ ਦੀਆਂ ਸਿਆਸੀ ਧਿਰਾਂ ਨੇ ਦੜ ਵੱਟੀ
- ਜੇਲ੍ਹ ਵਿੱਚ ਨਜ਼ਰਬੰਦ ਜੱਗੂ ਭਗਵਾਨਪੁਰੀਆ ਦੀ ਮਾਸੀ ਰਾਜਵਿੰਦਰ ਕੌਰ ਬਲਾਕ ਸੰਮਤੀ ਡੇਰਾ ਬਾਬਾ ਨਾਨਕ ਦੀ ਚੇਅਰਮੈਨ ਬਣੀ
Author: onpoint channel
“I’m a Newswriter, “I write about the trending news events happening all over the world.
ਜਲੰਧਰ, 7 ਮਾਰਚ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਸਬੰਧੀ ਇਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕੇ। ਉਨ੍ਹਾਂ ਨਹਿਰਾਂ, ਡਰੇਨਾਂ ਦੀ ਸਾਫ-ਸਫਾਈ, ਗਾਰ ਕੱਢਣ ਅਤੇ ਨਹਿਰਾਂ ਦੇ ਨਾਜ਼ੁਕ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ…
ਬਠਿੰਡਾ,6 ਮਾਰਚ 2026 : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਇਸਤਰੀ ਦਿਵਸ ਅੱਠ ਮਾਰਚ ਨੂੰ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ ਇਸ ਤੋਂ ਬਿਨਾਂ ਔਰਤਾਂ ਦੇ ਨਾਲ ਸੰਬੰਧਿਤ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਔਰਤਾਂ ਬਿਲਕੁਲ ਸੁਰੱਖਿਆ ਨਹੀਂ ਹਨ। ਘਰਾਂ ਦੇ ਵਿੱਚ, ਸੜਕਾਂ ਤੇ ਬਾਜ਼ਾਰਾਂ ਦੇ ਵਿੱਚ ਲੁੱਟਾਂ ਖੋਹਾਂ ਹੋ ਰਹੀਆਂ ਹਨ, ਹਾਲਾਤ ਬਿਲਕੁਲ…
ਅਸ਼ੋਕ ਵਰਮਾ ਸ੍ਰੀ ਮੁਕਤਸਰ ਸਾਹਿਬ , 6 ਮਾਰਚ 2026 :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਤੇ “ਗੈਂਗਸਟਰਾਂ ਤੇ ਵਾਰ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਗੁਰੂ ਨਾਨਕ ਕਾਲਜ ਵਿਖੇ ਵੱਡੇ ਪੱਧਰ ‘ਤੇ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸੰਪਰਕ ਮੀਟਿੰਗ ਦੀ ਅਗਵਾਈ ਆਈ ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਵਿਜੇ ਅਤੇ ਐਸ ਪੀ ਅਭਿਮਨਿਉ ਰਾਣਾ ਨੇ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਮਜ਼ਬੂਤ ਸਾਂਝ ਬਣਾਉਣਾ, ਨਸ਼ਿਆਂ ਅਤੇ ਗੈਂਗਸਟਰਵਾਦ ਦੇ ਖਿਲਾਫ ਸਾਂਝੀ ਲੜਾਈ ਲੜਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਅਤੇ…
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼…
ਨਵਾਂਸ਼ਹਿਰ 06 ਮਾਰਚ 2026ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂਅਮਰੀਕਾ-ਇਜਰਾਇਲ ਦੀ ਸਾਮਰਾਜੀ ਜੁੰਡਲੀ ਵੱਲੋਂ ਕੁਦਰਤੀ ਸ੍ਰੋਤਾਂ ਦੀ ਕਾਰਪੋਰੇਟਾਂ ਦੇ ਹੱਕ ਵਿੱਚ ਲੁੱਟ ਕਰਨ ਦੇ ਇਰਾਦੇ ਨਾਲ ਇਰਾਨ ‘ਤੇ ਥੋਪੀ ਜੰਗ ਤਹਿਤ ਲੜਕੀਆਂ ਦੇ ਪ੍ਰਾਇਮਰੀ ਸਕੂਲ ‘ਤੇ ਕੀਤੀ ਬੰਬਾਰੀ ਵਿੱਚ 168 ਤੋਂ ਵਧੇਰੇ ਮਾਸੂਮ ਬੱਚੀਆਂ ਦੀ ਭਿਆਨਕ ਮੌਤ ਸਮੇਤ ਇਸ ਜੰਗ ਵਿੱਚ ਮਾਰੇ ਗਏ ਬੇਗੁਨਾਹ ਨਾਗਰਿਕਾਂ ਅਤੇ ਪੈਨਸ਼ਨਰ ਆਗੂ ਸੋਹਣ ਸਿੰਘ ਬਲਾਚੌਰ ਦੀ ਮਾਤਾ ਦੇ ਸਦੀਵੀ ਵਿਛੋੜੇ ‘ਤੇ ਦੋ ਮਿੰਟ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ…
ਅੰਮ੍ਰਿਤਸਰ, 6 ਮਾਰਚ 2026– ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਅਕਾਦਮਿਕ ਸਾਲ 2026-27 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਤਿਆਰ ਕੀਤਾ ਗਿਆ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਯੂ.ਜੀ. ਪ੍ਰੋਗਰਾਮ ਵਿੱਚ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਦੋ ਕਰੈਡਿਟ ਦਾ ਕੋਰਸ ਹੋਵੇਗਾ। ਉਪ ਕੁਲਪਤੀ ਵੱਲੋਂ ਪ੍ਰਵਾਣਤ ਬੋਰਡ ਆਫ ਕੰਟਰੋਲ, ਗੁਰੂ ਨਾਨਕ ਅਧਿਐਨ ਵਿਭਾਗ ਦੀ ਇਕੱਤਰਤਾ ਦੀ ਕਾਰਵਾਈ ਅਨੁਸਾਰ ਇਸ ਕੋਰਸ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਸਬੰਧੀ ਸਿਫ਼ਾਰਸ਼ਾਂ ‘ਤੇ ਅੱਜ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਵੱਲੋਂ ਮੋਹਰ ਲਗਾ ਦਿੱਤੀ ਗਈ।ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ…
ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਨਿਵੇਸ਼ਕਾਂ ਨੂੰ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਝੱਲਣਾ ਪਿਆ। ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਜੰਗੀ ਸਥਿਤੀ ਦੇ ਕਾਰਨ ਬਾਜ਼ਾਰ ਵਿੱਚ ਨਿਵੇਸ਼ਕਾਂ ਦਾ ਮਨੋਬਲ ਡਿੱਗਿਆ, ਜਿਸ ਦਾ ਨਤੀਜਾ ਇਹ ਰਿਹਾ ਕਿ ਬੰਬਈ ਸਟਾਕ ਐਕਸਚੇਂਜ (BSE) ਦਾ ਸੈਂਸੈਕਸ 1,097 ਅੰਕ ਜਾਂ 1.37 ਫੀਸਦੀ ਦੀ ਗਿਰਾਵਟ ਨਾਲ 78,918.90 ਦੇ ਪੱਧਰ ‘ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ ਵੀ 315.45 ਅੰਕ ਜਾਂ 1.27 ਫੀਸਦੀ ਡਿੱਗ ਕੇ 24,450.45 ‘ਤੇ ਆ ਗਿਆ। ਬਾਜ਼ਾਰ ਖੁੱਲ੍ਹਣ ਵੇਲੇ ਬੀਐਸਈ ਸੂਚੀਬੱਧ ਕੰਪਨੀਆਂ…
ਅੰਮ੍ਰਿਤਸਰ, 6 ਮਾਰਚ 2026 ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ…
ਰਾਜਪਾਲ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ 156.11 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਅਤੇ 37,294.68 ਕਰੋੜ ਦੀ ਐਮਐਸਪੀ ਰਾਸ਼ੀ ਲਗਭਗ 7.38 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਦੌਰਾਨ 116.17 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਅਤੇ 28,171.23 ਕਰੋੜ ਰੁਪਏ ਦੀ ਐਮਐਸਪੀ ਰਾਸ਼ੀ 7.30 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ ਗਈ। ਇਸ ਦੇ ਨਾਲ ਪੰਜਾਬ ਨੇ ਕੇਂਦਰੀ ਪੂਲ ਵਿੱਚ ਲਗਭਗ 40 ਫੀਸਦ ਕਣਕ ਦਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਲਗਭਗ 40 ਲੱਖ ਪਰਿਵਾਰ ਅਤੇ 1.52 ਕਰੋੜ ਲਾਭਪਾਤਰੀ ਭੋਜਨ ਵੰਡ ਪ੍ਰਣਾਲੀ ਅਧੀਨ ਰਜਿਸਟਰਡ ਹਨ…
ਨਵੀਂ ਦਿੱਲੀ 6 ਮਾਰਚ 2026- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸ਼ੁੱਕਰਵਾਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਅੰਤਿਮ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਦੇਸ਼ ਦੀ ਸਭ ਤੋਂ ਵੱਕਾਰੀ ਅਤੇ ਚੁਣੌਤੀਪੂਰਨ ਪ੍ਰੀਖਿਆਵਾਂ ਵਿੱਚੋਂ ਇੱਕ ਇਸ ਪ੍ਰੀਖਿਆ ਵਿੱਚ ਅਨੁਜ ਅਗਨੀਹੋਤਰੀ ਨੇ ਪਹਿਲਾ ਸਥਾਨ ਹਾਸਲ ਕਰਕੇ ਦੇਸ਼ ਭਰ ਵਿੱਚੋਂ ਟਾਪ ਕੀਤਾ ਹੈ।UPSC ਅਨੁਸਾਰ, ਇਸ ਸਾਲ ਕੁੱਲ 958 ਉਮੀਦਵਾਰਾਂ ਦੀ ਚੋਣ ਭਾਰਤ ਸਰਕਾਰ ਦੀਆਂ ਵੱਖ-ਵੱਖ ਵੱਕਾਰੀ ਸੇਵਾਵਾਂ ਜਿਵੇਂ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਵਿਦੇਸ਼ ਸੇਵਾ (IFS), ਅਤੇ ਭਾਰਤੀ ਪੁਲਿਸ ਸੇਵਾ (IPS) ਲਈ ਕੀਤੀ ਗਈ ਹੈ। ਮੈਰਿਟ ਸੂਚੀ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਉਮੀਦਵਾਰਾਂ ਵਿੱਚ ਅਨੁਜ ਅਗਨੀਹੋਤਰੀ (ਪਹਿਲਾ ਸਥਾਨ), ਰਾਜੇਸ਼ਵਰੀ ਸੁਵੇ…

