Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 8 ਅਗਸਤ : ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੀ.ਏ.ਯੂ ਦੇ ਮੈਦਾਨ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ 79ਵੇਂ ਆਜ਼ਾਦੀ ਦਿਵਸ ਸਮਾਗਮਾਂ ਦੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਦਾ ਉਦੇਸ਼ ਇਸ ਮਹੱਤਵਪੂਰਨ ਰਾਸ਼ਟਰੀ ਮੌਕੇ ਨੂੰ ਮਨਾਉਣ ਲਈ ਇੱਕ ਨਿਰਵਿਘਨ ਅਤੇ ਸਨਮਾਨਜਨਕ ਸਮਾਗਮ ਨੂੰ ਯਕੀਨੀ ਬਣਾਉਣਾ ਹੈ। ਸਮੀਖਿਆ ਦੌਰਾਨ ਡੀ.ਸੀ ਜੈਨ ਨੇ ਰਾਸ਼ਟਰੀ ਝੰਡਾ ਲਹਿਰਾਉਣ, ਸੁਰੱਖਿਆ ਉਪਾਅ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ‘ਤੇ ਬਾਰੀਕੀ ਨਾਲ ਚਰਚਾ ਕੀਤੀ। ਇਹ ਯਕੀਨੀ ਬਣਾਉਣ ਲਈ ਕਿ ਇਹ…

Read More

ਜਲੰਧਰ, 8 ਅਗਸਤ: ਸ਼ਹਿਰ ਦੇ ਖੇਡ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (ਆਈਏਐਸ) ਨੇ ਸ਼ੁੱਕਰਵਾਰ ਨੂੰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਨਵੇਂ ਬਣੇ ਚਾਰ ਮਲਟੀਪਰਪਜ਼ ਕੋਰਟ ਅਤੇ ਇੱਕ ਆਧੁਨਿਕ ਰਨਿੰਗ ਟਰੈਕ ਦਾ ਉਦਘਾਟਨ ਕੀਤਾ। ਇਸ ਨਵੇਂ ਵਿਕਾਸ ਨਾਲ ਹੁਣ ਇਹ ਸਟੇਡੀਅਮ ਪੰਜਾਬ ਦਾ ਇਕੱਲਾ ਅਜਿਹਾ ਸਟੇਡੀਅਮ ਬਣ ਗਿਆ ਹੈ, ਜਿਸ ਵਿੱਚ ਕੁੱਲ 10 ਕੋਰਟ ਹਨ। ਇਸ ਮੌਕੇ ਡਾ. ਅਗਰਵਾਲ ਵੱਲੋਂ ਉਨ੍ਹਾਂ ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਸਮਾਗਮ ਦੌਰਾਨ ਇੰਡੀਅਨ ਆਇਲ ਜਲੰਧਰ ਡਿਸਟ੍ਰਿਕਟ ਬੈਡਮਿੰਟਨ…

Read More

ਜਲੰਧਰ, 8 ਅਗਸਤ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਪ੍ਰਮੁੱਖ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ 43.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ, ਜੋ ਕਿ ਇਸ ਯੋਜਨਾ ਦੇ ਨੋਡਲ ਮੰਤਰੀ ਵੀ ਹਨ, ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਵਿੱਚ ਵਿਕਾਸ ਪੱਖੋਂ ਕ੍ਰਾਂਤੀਕਾਰੀ ਬਦਲਾਅ ਲਿਆਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਹਰੇਕ ਵਿਧਾਨ ਸਭਾ ਹਲਕੇ ਨੂੰ 5…

Read More

ਲੁਧਿਆਣਾ, 8 ਅਗਸਤ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੀਨੀਅਰ ਸਿਟੀਜ਼ਨਜ਼ ਲਈ ਰੈੱਡ ਕਰਾਸ ਹੋਮ ਅਤੇ ਚਿਲਡਰਨ ਹੋਮ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ, ਜਿਸ ਵਿੱਚ ਤਿਉਹਾਰ ਦੀ ਪਿਆਰ ਅਤੇ ਪਰਿਵਾਰਕ ਬੰਧਨਾਂ ਦੀ ਭਾਵਨਾ ਨੂੰ ਉਜਾਗਰ ਕੀਤਾ ਗਿਆ। ਇਹ ਸਮਾਗਮ ਦਿਲਕਸ਼ ਸੀ, ਜਿਸ ਵਿੱਚ ਸੀਨੀਅਰ ਮਹਿਲਾ ਨਾਗਰਿਕਾਂ ਨੇ ਡਿਪਟੀ ਕਮਿਸ਼ਨਰ ਦੇ ਗੁੱਟ ‘ਤੇ ਰੱਖੜੀਆਂ ਬੰਨ੍ਹੀਆਂ, ਜਿਸ ਨਾਲ ਭਾਵੁਕ ਪਲ ਪੈਦਾ ਹੋਏ। ਹੁਸ਼ਿਆਰਪੁਰ ਦੀ 86 ਸਾਲਾ ਨਿਵਾਸੀ ਸੁਖਦੇਵ ਕੌਰ ਜੋ ਨੌਂ ਸਾਲਾਂ ਤੋਂ ਇਸ ਘਰ ਵਿੱਚ ਰਹਿ ਰਹੀ ਹੈ, ਖਾਸ ਤੌਰ ‘ਤੇ ਪ੍ਰਭਾਵਿਤ ਹੋਈ ਅਤੇ ਰੱਖੜੀ ਬੰਨ੍ਹਦੇ ਸਮੇਂ ਹੰਝੂ ਵਹਾਏ। ਉਸਨੇ ਇਸ ਅਨੁਭਵ ਨੂੰ ਅਭੁੱਲ ਦੱਸਿਆ, ਰਿਸ਼ਤਿਆਂ ਨੂੰ ਮਜ਼ਬੂਤ ਕਰਨ ਵਿੱਚ ਤਿਉਹਾਰ ਦੀ…

Read More

ਚੰਡੀਗੜ੍ਹ, 7 ਅਗਸਤ-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ 814 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਆਪਕਾਂ ਨੂੰ ਤਰੱਕੀ ਪੂਰੇ ਸਮਰਪਣ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਤਰੱਕੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਦੇ 360, ਰਾਜਨੀਤੀ ਸ਼ਾਸਤਰ ਦੇ 271, ਅੰਗਰੇਜ਼ੀ ਦੇ 135, ਕਾਮਰਸ ਦੇ 40, ਸੰਸਕ੍ਰਿਤ ਦੇ ਦੋ, ਫਾਈਨ ਆਰਟਸ ਦਾ ਇੱਕ, ਹੋਮ ਸਾਇੰਸ ਦੇ ਤਿੰਨ ਅਤੇ ਸਮਾਜ ਸ਼ਾਸਤਰ…

Read More

*ਲੁਧਿਆਣਾ, 7 ਅਗਸਤ:ਜਿੰਮ ਵਰਕਆਊਟ ਅਤੇ ਖੇਡ ਗਤੀਵਿਧੀਆਂ ਦੌਰਾਨ ਅਚਾਨਕ ਹੋਣ ਵਾਲੀਆਂ ਮੌਤਾਂ ਦੀ ਵਧਦੀ ਗਿਣਤੀ ਦੇ ਨਾਲ ਪੰਜਾਬ ਸਰਕਾਰ ਨੇ ਆਪਣੇ ਨੌਜਵਾਨਾਂ ਦੇ ਜੀਵਨ ਦੀ ਰੱਖਿਆ ਲਈ ਇੱਕ ਗੰਭੀਰ ਕਦਮ ਚੁੱਕਿਆ ਹੈ।ਪਹਿਲੀ ਵਾਰ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਜਿੰਮ ਜਾਣ ਵਾਲਿਆਂ ਅਤੇ ਖਿਡਾਰੀਆਂ ਵਿੱਚ ਅਚਾਨਕ ਦਿਲ ਦੀ ਧੜਕਣ ਰੁਕਣ ਦੀ ਰੋਕਥਾਮ” ਸਿਰਲੇਖ ਵਾਲੇ ਇੱਕ ਸਮਾਗਮ ਵਿੱਚ ਇੱਕ ਸਾਂਝੀ ਸਿਹਤ ਸਲਾਹਕਾਰੀ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਪੀ.ਏ.ਯੂ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਅਤੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ) ਦੇ ਸਹਿਯੋਗ ਨਾਲ, ਉਨ੍ਹਾਂ ਲੋਕਾਂ ਨੂੰ ਸਿੱਖਿਅਤ ਅਤੇ ਸੁਰੱਖਿਅਤ ਕਰਨ ਦੀ ਕੋਸ਼ਿਸ਼ ਕਰਦੀ ਹੈ ਜੋ…

Read More

ਚੰਡੀਗੜ੍ਹ,7 ਅਗਸਤਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਬਿਆਨ ‘ਤੇ ਸਵਾਲ ਉਠਾਉਂਦਿਆਂ ਇਸ ਬਿਆਨ ਨੂੰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲ ਦੱਸਿਆ।’ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਬਾਰੇ ਬਿਆਨ ਦੇ ਸੰਦਰਭ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਪੁੱਛਿਆ ਕਿ ਕੀ ਇਹ ਬਿਆਨ ਅਮਰੀਕਾ ਨਾਲ ਵਪਾਰਕ ਸਮਝੌਤਾ ਨਾ ਕਰਨ ਬਾਰੇ ਹੈ ਜਾਂ ਇਹ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨਾਂ ਦਾ ਜਵਾਬੀ ਪ੍ਰਤੀਕਰਮ ਹੈ।ਨੀਲ ਗਰਗ ਨੇ ਕਿਹਾ ਕਿ ਪ੍ਰਧਾਨ…

Read More

ਬੀਜਾ,ਖੰਨਾ, (ਲੁਧਿਆਣਾ) 7 ਅਗਸਤ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਹੈ ਕਿ ਸਾਡੇ ਖਿਡਾਰੀ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਅਰੰਭੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਰੰਗਲਾ ਪੰਜਾਬ ਦੇ ਬ੍ਰਾਂਡ ਅੰਬੈਸਡਰ ਹਨ। ਕੈਬਨਿਟ ਮੰਤਰੀ ਅੱਜ ਇੱਥੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸਪੋਰਟਸ ਕਲੱਬ ਮੰਜੀ ਸਾਹਿਬ ਕੋਟਾਂ ਵੱਲੋਂ ਕਰਵਾਏ ਗਏ ਕਬੱਡੀ ਕੱਪ ਦੇ ਜੇਤੂਆਂ ਨੂੰ ਸਨਮਾਨ ਕਰਨ ਪੁੱਜੇ ਹੋਏ ਸਨ।ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹੁਣ ਮੈਡੀਕਲ ਤੇ ਇੰਜੀਨੀਅਰਿੰਗ ਸਮੇਤ ਹੋਰ ਕਿੱਤਿਆਂ ਦੀ ਤਰ੍ਹਾਂ ਪੰਜਾਬ ਸਰਕਾਰ ਦੀ ਸਿੱਖਿਆ ਤੇ ਖੇਡ ਨੀਤੀ ਕਰਕੇ…

Read More

ਜਲੰਧਰ, 7 ਅਗਸਤ : ਭਾਰਤੀ ਮਾਣਕ ਬਿਊਰੋ (ਬੀ.ਆਈ.ਐਸ.), ਜੰਮੂ ਅਤੇ ਕਸ਼ਮੀਰ ਬ੍ਰਾਂਚ ਦਫ਼ਤਰ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਅਧਿਕਾਰੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਏ ਪ੍ਰੋਗਰਾਮ ਦੀ ਪ੍ਰਧਾਨਗੀ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ) ਵੱਲੋਂ ਕੀਤੀ ਗਈ। ਉਨ੍ਹਾਂ ਬੀ.ਆਈ.ਐਸ. ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦੀ ਗੁਣਵੱਤਾ ਅਤੇ ਸੁਰੱਖਿਆ ’ਚ ਵਾਧਾ ਕਰਨ ਲਈ ਭਾਰਤੀ ਮਾਣਕਾਂ ਦੀ ਪਾਲਣਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਬੀ.ਆਈ.ਐਸ. ਜੰਮੂ-ਕਸ਼ਮੀਰ ਬ੍ਰਾਂਚ ਦੇ ਡਾਇਰੈਕਟਰ ਅਤੇ ਮੁਖੀ ਤਿਲਕ ਰਾਜ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ…

Read More

ਜਲੰਧਰ, 7 ਅਗਸਤ : ਅਗਨੀਵੀਰ ਵਾਯੂ ਇਨਟੇਕ 1/2026 ਲਈ ਏਅਰਮੈਨ ਚੋਣ ਕੇਂਦਰ ਅੰਬਾਲਾ ਵੱਲੋਂ ਭਰਤੀ ਰੈਲੀ ਸਥਾਨਕ ਆਰਟਸ ਅਤੇ ਸਪੋਰਟਸ ਕਾਲਜ ਵਿਖੇ 24 ਅਗਸਤ ਤੋਂ 6 ਸਤੰਬਰ 2025 ਕਰਵਾਈ ਜਾ ਰਹੀ ਹੈ। ਇਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ਼੍ਰੀ ਮੋਦੀ, ਜਿਨ੍ਹਾਂ ਨੂੰ ਭਰਤੀ ਰੈਲੀ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਪੰਜਾਬ, ਹਿਮਾਚਾਲ ਪ੍ਰਦੇਸ਼ ਸੂਬਿਆਂ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਚੰਡੀਗੜ੍ਹ, ਲੱਦਾਖ ਅਤੇ ਜੰਮੂ ਕਸ਼ਮੀਰ ਦੇ ਉਮੀਦਵਾਰ ਭਾਗ…

Read More