Author: onpoint channel

“I’m a Newswriter, “I write about the trending news events happening all over the world.

ਜਲੰਧਰ, 06 ਅਗਸਤ : ਰੂਸ-ਯੂਕਰੇਨ ਜੰਗ ਦੌਰਾਨ ਵਰ੍ਹਦੀਆਂ ਗੋਲੀਆਂ ਵਿੱਚੋਂ ਜਾਨ ਬਚਾ ਕੇ ਵਾਪਸ ਪਰਤੇ ਪੰਜਾਬ ਦੇ ਨੌਜਵਾਨ ਨੇ ਆਪਣੀ ਹੱਡਬੀਤੀ ਦੱਸਦਿਆ ਲੂੰ-ਕੰਡੇ ਖੜੇ ਕਰਨ ਵਾਲੀਆਂ ਘਟਨਾਵਾਂ ਦਾ ਖੁਲਾਸਾ ਕੀਤਾ। ਸਾਲ 2024 ਨੂੰ ਅਪ੍ਰੈਲ ਦੇ ਮਹੀਨੇ ਰੂਸ ਗਏ ਨੌਜਵਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਦੋ ਹਫ਼ਤਿਆਂ ਦੀ ਫੌਜੀ ਸਿਖਲਾਈ ਤੋਂ ਬਾਅਦ ਉਨਾ ਨੂੰ ਸਿੱਧਾ ਯੂਕਰੇਨ ਸਰਹੱਦ ‘ਤੇ ਜੰਗ ਲੜਨ ਲਈ ਭੇਜ ਦਿੱਤਾ। ਇਸ ਨੌਜਵਾਨ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਮੱਦਦ ਨਾ ਕਰਦੇ ਤਾਂ ਉਨ੍ਹਾਂ ਦੀਆਂ ਲਾਸ਼ਾਂ ਵੀ ਸ਼ਾਇਦ ਘਰਾਂ ਵਿੱਚ ਨਹੀਂ ਸੀ ਪਹੁੰਚਣੀਆਂ। ਸਰਬਜੀਤ ਸਿੰਘ ਨੇ ਸੰਤ ਸੀਚੇਵਾਲ ਜੀ ਦਾ ਧੰਨਵਾਦ ਕਰਦਿਆ ਕਿਹਾ ਕਿ…

Read More

ਖੰਨਾ, (ਲੁਧਿਆਣਾ) 7 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ ਲੋਕ ਨਿਰਮਾਣ ਵਿਭਾਗ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ…

Read More

ਜਲੰਧਰ (ਖੁਰਾਣਾ)–ਨਗਰ ਨਿਗਮ ਜਲੰਧਰ ਨੇ ਅੱਜ ਤੋਂ ਠੀਕ ਇਕ ਮਹੀਨਾ ਬਾਅਦ ਭਾਵ 6 ਸਤੰਬਰ ਨੂੰ ਲੱਗਣ ਜਾ ਰਹੇ ਸਿੱਧ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ ਫ੍ਰੀ ਕਰਨ ਦੀ ਮੁਹਿੰਮ ਛੇੜ ਦਿੱਤੀ ਹੈ। ਇਸ ਸਬੰਧੀ ਲੋਕਾਂ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਮੁਨਾਦੀ ਦੀ ਪ੍ਰਕਿਰਿਆ 6 ਅਗਸਤ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧੀ ਹੁਕਮ ਮੇਅਰ ਵਿਨੀਤ ਧੀਰ ਅਤੇ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਨਿਗਮ ਦੇ ਹੈਲਥ ਅਫ਼ਸਰ ਡਾ. ਸ਼੍ਰੀਕ੍ਰਿਸ਼ਨ ਆਪਣੀ ਟੀਮ ਨਾਲ ਵੀਰਵਾਰ ਨੂੰ ਮੇਲਾ ਖੇਤਰ ਦਾ ਦੌਰਾ ਕਰਨਗੇ। ਦੁਕਾਨਦਾਰਾਂ ਨੂੰ ਦਿੱਤੇ ਜਾਣਗੇ ਇਹ ਨਿਰਦੇਸ਼-ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਪਲਾਸਟਿਕ ਕੈਰੀਬੈਗ ਵਰਤੋਂ ਵਿਚ…

Read More

ਚੰਡੀਗੜ੍ਹ, 7 ਅਗਸਤ, 2025: ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਮਗਰੋਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ 24×7 ਕੰਟਰੋਲ ਰੂਮ ਸ਼ੁਰੂ ਕੀਤੇ ਹਨ। ਸੰਭਾਵੀ ਹੜ੍ਹ ਵਾਲੇ ਖੇਤਰਾਂ ਵਿੱਚ ਨਦੀਆਂ ਅਤੇ ਡਰੇਨੇਜ ਦੀ ਰੀਅਲ-ਟਾਈਮ ਨਿਗਰਾਨੀ ਜਾਰੀ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ।ਹਰੇਕ ਜ਼ਿਲ੍ਹੇ ਵਿੱਚ ਜੂਨੀਅਰ ਇੰਜੀਨੀਅਰਾਂ ਦੀ ਦੇਖ-ਰੇਖ ਹੇਠ ਕੰਟਰੋਲ ਰੂਮ ਕੰਮ ਕਰ ਰਹੇ ਹਨਪੰਜਾਬ ਦੇ ਤਿੰਨ ਮੁੱਖ ਡੈਮਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾ ਅੰਦਰ ਹੈ। ਭਾਖੜਾ ਡੈਮ: 1637.40 ਫੁੱਟ (ਵੱਧ ਤੋਂ ਵੱਧ 1680)ਪੌਂਗ ਡੈਮ: 1373.08 ਫੁੱਟ (ਵੱਧ ਤੋਂ ਵੱਧ 1390)ਰਣਜੀਤ ਸਾਗਰ ਡੈਮ:…

Read More

ਚੰਡੀਗੜ੍ਹ 6 ਅਗਸਤ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਗੁਰਭੇਜ ਸਿੰਘ ਵਾਸੀ ਪਿੰਡ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਤੋਂ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਉਸਦੀ ਜੱਦੀ ਜ਼ਮੀਨ ਦੀ ਵੰਡ ਦੌਰਾਨ ਉਸਦੀ 2 ਕਨਾਲ ਅਤੇ 2 ਮਰਲੇ ਵਾਹੀਯੋਗ ਜ਼ਮੀਨ ਗਲਤੀ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਤਬਦੀਲ ਕਰ ਦਿੱਤੀ ਗਈ ਸੀ।…

Read More

ਲੁਧਿਆਣਾ, 06 ਅਗਸਤ (000) – ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੁਸ਼ਟ ਆਸ਼ਰਮ, ਇਸਲਾਮ ਗੰਜ, ਲੁਧਿਆਣਾ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ, ਵੀ ਮੌਜੂਦ ਸਨ। ਉਨ੍ਹਾਂ ਵੱਲੋਂ ਕੁਸ਼ਟ ਆਸ਼ਰਮ ਵਿਖੇ ਰਹਿ ਰਹੇ ਪਰਿਵਾਰਾਂ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ, ਉਨ੍ਹਾਂ ਕੁਸ਼ਟ ਆਸ਼ਰਮ ਦੇ ਪ੍ਰਧਾਨ ਰਵਿੰਦਰ ਚੌਰਸਿਆ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ, ਕਾਨੂੰਨੀ ਸਹਾਇਤਾ ਜਾਂ ਸਲਾਹ-ਮਸ਼ਵਰਾ…

Read More

ਲੁਧਿਆਣਾ, 6 ਅਗਸਤ, 2025: ਬਜ਼ੁਰਗਾਂ ਦੀ ਸਿਹਤ ਸੰਭਾਲ ਵੱਲ ਇੱਕ ਸ਼ਲਾਘਾਯੋਗ ਪਹਿਲਕਦਮੀ ਵਿੱਚ, ਹੀਰੋ ਡੀਐਮਸੀ ਹਾਰਟ ਇੰਸਟੀਚਿਊਟ, ਲੁਧਿਆਣਾ ਨੇ 75 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਮਰਪਿਤ ਜੇਰੀਐਟ੍ਰਿਕ ਕਾਰਡੀਅਕ ਓਪੀਡੀ ਸ਼ੁਰੂ ਕੀਤੀ ਹੈ।ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਜੋ ਡੀਐਮਸੀਐਚ ਮੈਨੇਜਿੰਗ ਸੋਸਾਇਟੀ ਦੇ ਉਪ ਪ੍ਰਧਾਨ ਵੀ ਹਨ, ਨੇ ਮੰਗਲਵਾਰ ਸ਼ਾਮ ਨੂੰ ਓਪੀਡੀ ਦਾ ਉਦਘਾਟਨ ਕੀਤਾ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਊਟ ਪੇਸ਼ੈਂਟ ਵਿਭਾਗ ਹਰ ਸ਼ਨੀਵਾਰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ ਅਤੇ ਬਜ਼ੁਰਗਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਵਿਸ਼ੇਸ਼ ਦਿਲ ਦੀ ਦੇਖਭਾਲ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰੇਗਾ।ਅਰੋੜਾ ਨੂੰ ਇਹ ਵੀ ਦੱਸਿਆ…

Read More

ਖੰਨਾ, (ਲੁਧਿਆਣਾ) 6 ਅਗਸਤ: ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਉੱਪਰ ਹੋਈਆਂ ਮਿਸਾਲੀ ਕਾਰਵਾਈਆਂ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਦਿੱਤਾ ਹੈ ਅਤੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਪਹੁੰਚਾ ਦਿੱਤਾ ਹੈ। ਕੈਬਨਿਟ ਮੰਤਰੀ ਸੌਂਦ ਅੱਜ ਨਸ਼ਾ ਮੁਕਤੀ ਯਾਤਰਾ ਤਹਿਤ ਖੰਨਾ ਸ਼ਹਿਰ ਦੇ ਵਾਰਡ ਨੰਬਰ 3,4,5,6,7,11,28,30 ਤੇ 31 ਦੇ ਵਸਨੀਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਇਸ ਲੜਾਈ ‘ਚ ਲਾਮਬੰਦ ਕਰਨ ਪੁੱਜੇ ਹੋਏ ਸਨ। ਵਾਰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁਟ ਹੋਣ ਦਾ ਹਲਫ਼ ਦਿਵਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ…

Read More

ਲੁਧਿਆਣਾ, 6 ਅਗਸਤ: ਗੁਣਵੱਤਾਪੂਰਨ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੱਕੜ ਰੋਡ ਤੋਂ ਓਵਰਲਾਕ ਸੜਕ (ਗਿੱਲ ਰੋਡ ‘ਤੇ ਲੋਹਾ ਮਾਰਕੀਟ ਦੇ ਪਿੱਛੇ – ਵਾਰਡ ਨੰਬਰ 74) ਤੱਕ ਜਾਣ ਵਾਲੀ ਕੰਕਰੀਟ ਸੜਕ ਬਣਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।ਉਦਘਾਟਨ ਸਮਾਰੋਹ ਦੌਰਾਨ ਮਾਰਕੀਟ ਐਸੋਸੀਏਸ਼ਨ ਦੇ ਮੈਂਬਰ ਵੀ ਮੌਜੂਦ ਸਨ ਅਤੇ ਇਹ ਪ੍ਰੋਜੈਕਟ ਲਗਭਗ 74 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਇਲਾਕੇ ਵਿੱਚ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਕੰਕਰੀਟ ਸੜਕ ਬਣਾਈ ਜਾ ਰਹੀ ਹੈ ਅਤੇ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਉਦਯੋਗਾਂ ਅਤੇ ਦੁਕਾਨਦਾਰਾਂ ਨੂੰ…

Read More

ਲੁਧਿਆਣਾ, 6 ਅਗਸਤ, 2025: ਮੰਗਲਵਾਰ ਸ਼ਾਮ ਨੂੰ ਡੀਐਮਸੀ ਕਾਲਜ ਕੈਂਪਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਸਨਮਾਨ ਸਮਾਰੋਹ ਵਿੱਚ ਬੋਲਦਿਆਂ, ਡੀਐਮਸੀ ਐਂਡ ਐਚ ਮੈਨੇਜਿੰਗ ਸੋਸਾਇਟੀ ਦੇ ਪ੍ਰਧਾਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ ਕਿ ਉਹ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰਦੇ ਹਨ ਕਿ ਸੰਜੀਵ ਅਰੋੜਾ, ਜੋ ਕਿ ਡੀਐਮਸੀਐਚ ਮੈਨੇਜਿੰਗ ਸੋਸਾਇਟੀ ਦੇ ਉਪ ਪ੍ਰਧਾਨ ਵੀ ਹਨ, ਆਪਣੇ ਚੁਣੇ ਹੋਏ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਅਰੋੜਾ ਨੂੰ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਨਿਟ ਮੰਤਰੀ, ਪੰਜਾਬ ਵਜੋਂ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ।ਕੋਈ ਵੀ ਰਾਜਨੀਤਿਕ ਹਵਾਲਾ ਦਿੱਤੇ ਬਿਨਾਂ, ਮੁੰਜਾਲ ਨੇ ਕਿਹਾ, “ਤੁਸੀਂ ਸ਼ਾਇਦ ਮੂਲ ਰੂਪ ਵਿੱਚ…

Read More