Author: onpoint channel

“I’m a Newswriter, “I write about the trending news events happening all over the world.

ਲੁਧਿਆਣਾ, 6 ਅਗਸਤ, 2025: ਬਜ਼ੁਰਗਾਂ ਦੀ ਸਿਹਤ ਸੰਭਾਲ ਵੱਲ ਇੱਕ ਸ਼ਲਾਘਾਯੋਗ ਪਹਿਲਕਦਮੀ ਵਿੱਚ, ਹੀਰੋ ਡੀਐਮਸੀ ਹਾਰਟ ਇੰਸਟੀਚਿਊਟ, ਲੁਧਿਆਣਾ ਨੇ 75 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਮਰਪਿਤ ਜੇਰੀਐਟ੍ਰਿਕ ਕਾਰਡੀਅਕ ਓਪੀਡੀ ਸ਼ੁਰੂ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਜੋ ਡੀਐਮਸੀਐਚ ਮੈਨੇਜਿੰਗ ਸੋਸਾਇਟੀ ਦੇ ਉਪ ਪ੍ਰਧਾਨ ਵੀ ਹਨ, ਨੇ ਮੰਗਲਵਾਰ ਸ਼ਾਮ ਨੂੰ ਓਪੀਡੀ ਦਾ ਉਦਘਾਟਨ ਕੀਤਾ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਊਟ ਪੇਸ਼ੈਂਟ ਵਿਭਾਗ ਹਰ ਸ਼ਨੀਵਾਰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ ਅਤੇ ਬਜ਼ੁਰਗਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਵਿਸ਼ੇਸ਼ ਦਿਲ ਦੀ ਦੇਖਭਾਲ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕਰੇਗਾ।ਅਰੋੜਾ ਨੂੰ ਇਹ ਵੀ…

Read More

ਚੰਡੀਗੜ੍ਹ, 6 ਅਗਸਤ, 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਵਿੱਚ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਮੌਕੇ ਸੀਐੱਮ ਮਾਨ ਨੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਸੂਬੇ ਦੇ ਵਿਕਾਸ ਟੀਚਿਆਂ ਪ੍ਰਤੀ ਕੰਮ ਕਰਨਗੇ।

Read More

ਜਲੰਧਰ, 6 ਅਗਸਤ : ਪਾਣੀ ਅਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਹਾਟਸਪਾਟਸ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੇ ਲੋੜੀਂਦੇ ਉਪਾਅ ਕੀਤੇ ਜਾ ਸਕਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਬਹੁ-ਵਿਭਾਗੀ ਬਿਹਤਰ ਤਾਲਮੇਲ ਵਾਲੀ ਪਹੁੰਚ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਖਾਸ ਕਰ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਅਜਿਹੀਆਂ ਬਿਮਾਰੀਆਂ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ। ਉਨ੍ਹਾਂ ਬਿਮਾਰੀ ਦੇ ਸੰਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਨਾਲ-ਨਾਲ ਪਹੁੰਚਯੋਗ ਸਿਹਤ ਸੰਭਾਲ ਯਕੀਨੀ…

Read More

ਜਲੰਧਰ, 6 ਅਗਸਤ :ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ਨਾਲ ਜੁੜੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ 65.54 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਲਾਕੇ ਵਿਚ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਅਤੇ ਨਸ਼ਿਆਂ ਦੇ ਗੈਰਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਇਹ ਵੱਡੀ ਕਾਰਵਾਈ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਦਿਨ ਪ੍ਰਤੀ ਦਿਨ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਸ਼ਿਆਂ ਖਿਲਾਫ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ 8 ਵਿਅਕਤੀਆਂ ਨੂੰ ਗ੍ਰਿਫਤਾਰ…

Read More

ਲੁਧਿਆਣਾ, 06 ਅਗਸਤ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ ਕਵਿਤਾ ਗਾਇਨ ਅਤੇ ਸਾਹਿਤ ਸਿਰਜਣ ਮੁਕਾਬਲੇ ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ 300 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ। ਡਾ. ਸ਼ਰਮਾ ਨੇ ਅੱਗੇ ਦੱਸਿਆ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਦੁਆਰਾ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਪ੍ਰੋਗਰਾਮ ਉਲੀਕੇ ਗਏ ਹਨ।…

Read More

ਚੰਡੀਗੜ੍ਹ, 5 ਅਗਸਤ 2025 – ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ ਨੂੰ ਸ਼ੁਰੂ ਕਰਨ ਅਤੇ ਮੁਕੰਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਮੀਲ ਪੱਥਰ ਸਹਿਕਾਰੀ ਬੈਂਕਾਂ ਦੇ ਆਧੁਨਿਕੀਕਰਨ, ਜ਼ਮੀਨੀ ਪੱਧਰ ’ਤੇ ਤੇਜ਼, ਸੁਰੱਖਿਅਤ ਅਤੇ ਵਧੇਰੇ ਗਾਹਕ-ਅਨੁਕੂਲ ਬੈਂਕਿੰਗ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਰਾਜ ਦੀ ਵਧਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ…

Read More

ਨਵੀਂ ਦਿੱਲੀ, 5 ਅਗਸਤ 2025: ਪੰਜਾਬ ਅਤੇ ਹਰਿਆਣਾ ਵਿਚਕਾਰ ਦਹਾਕਿਆਂ ਪੁਰਾਣੇ ਸਤਲੁਜ-ਯਮੁਨਾ ਲਿੰਕ (SYL) ਵਿਵਾਦ ‘ਤੇ ਅੱਜ ਨਵੀਂ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਹੋਰ ਦਰਿਆਵਾਂ ਤੋਂ ਪਾਣੀ ਮਿਲਦਾ ਹੈ, ਤਾਂ ਉਹ ਹੋਰ ਪਾਣੀ ਦੇਣ ‘ਤੇ ਵਿਚਾਰ ਕਰ ਸਕਦਾ ਹੈ।CM ਮਾਨ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਟੇਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਨੂੰ ‘ਚੰਗੇ ਮਾਹੌਲ’ ਵਿੱਚ ਹੋਈ ਮੀਟਿੰਗ ਦੱਸਿਆ। ਸੁਪਰੀਮ ਕੋਰਟ ਦਾ ਨਿਰਦੇਸ਼: ਉਨ੍ਹਾਂ ਕਿਹਾ, “13 ਤਰੀਕ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ ਅਤੇ ਅਦਾਲਤ…

Read More

ਡੇਰਾਬੱਸੀ (ਐਸ.ਏ.ਐਸ. ਨਗਰ), 5 ਅਗਸਤ, 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਅਤੇ ਖਤਰਨਾਕ ਅਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਸ.ਏ.ਐਸ. ਨਗਰ ਪੁਲਿਸ ਨੇ ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਡੇਰਾਬੱਸੀ ਵਿੱਚ ਗੁਲਾਬਗੜ੍ਹ ਰੋਡ ‘ਤੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦਿੱਤੀ।ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਐਸ.ਏ.ਐਸ. ਨਗਰ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਅਪਰਾਧੀਆਂ ਦੀ ਪਛਾਣ ਰਾਜਸਥਾਨ ਦੇ ਜ਼ਿਲ੍ਹਾ…

Read More

ਜਲੰਧਰ, 5 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ…

Read More

ਜਲੰਧਰ, 5 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ…

Read More